ਦਿੱਲੀ ਸਰਕਾਰ ਦਾ ਵੱਡਾ ਫੈਸਲਾ- ਇਸ ਸਾਲ ਦੀਵਾਲੀ 'ਤੇ ਬੈਨ ਰਹਿਣਗੇ ਪਟਾਕੇ

By  Riya Bawa September 7th 2022 12:17 PM

Ban on firecrackers: ਸਰਦੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਹਰ ਸਾਲ ਵੱਧ ਜਾਂਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਹੁਣ ਤੋਂ ਸਖ਼ਤੀ ਵਰਤਦੀ ਨਜ਼ਰ ਆ ਰਹੀ ਹੈ। ਪਿਛਲੇ ਸਾਲ ਦੀ ਤਰ੍ਹਾਂ ਦਿੱਲੀ ਸਰਕਾਰ ਨੇ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਦਾ ਐਲਾਨ ਕੀਤਾ ਹੈ। ਪ੍ਰਦੂਸ਼ਣ ਦੀ ਸਮੱਸਿਆ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 15 ਪੁਆਇੰਟ 'ਵਿੰਟਰ ਐਕਸ਼ਨ ਪਲਾਨ' ਵੀ ਤਿਆਰ ਕੀਤਾ ਹੈ।

firecrackers

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ 7 ਸਤੰਬਰ 2022 ਨੂੰ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੇ ਖਤਰੇ ਤੋਂ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।

Gopal

ਇਹ ਵੀ ਪੜ੍ਹੋ: ਮੁਹਾਲੀ ਝੂਲਾ ਹਾਦਸੇ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ, 10 ਦਿਨਾਂ 'ਚ DC ਤੋਂ ਮੰਗੀ ਰਿਪੋਰਟ

ਗੋਪਾਲ ਰਾਏ ਨੇ ਕਿਹਾ ਕਿ ਦਿੱਲੀ 'ਚ ਪਟਾਕਿਆਂ (Ban on firecrackers) ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ 'ਤੇ ਵੀ ਪਾਬੰਦੀ ਰਹੇਗੀ। ਇਹ ਪਾਬੰਦੀ 1 ਜਨਵਰੀ 2023 ਤੱਕ ਲਾਗੂ ਰਹੇਗੀ। ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਨਾਲ ਮਿਲ ਕੇ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ।

PTC News-Latest Punjabi news

ਦਿੱਲੀ ਸਰਕਾਰ ਪ੍ਰਦੂਸ਼ਣ ਦੀ ਸਮੱਸਿਆ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਦੱਸ ਦੇਈਏ ਕਿ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਵਿੰਟਰ ਐਕਸ਼ਨ ਪਲਾਨ ਨੂੰ ਲੈ ਕੇ 5 ਸਤੰਬਰ ਨੂੰ ਦਿੱਲੀ ਸਕੱਤਰੇਤ ਵਿੱਚ ਸਬੰਧਤ ਸਾਰੇ 30 ਵਿਭਾਗਾਂ ਨਾਲ ਮੀਟਿੰਗ ਕੀਤੀ ਸੀ।

-PTC News

Related Post