ਦਿੱਲੀ ਦੇ ਗਰੀਬ ਲੋਕਾਂ ਨੂੰ ਅਗਲੇ 6 ਮਹੀਨਿਆਂ ਤੱਕ ਮਿਲੇਗਾ ਮੁਫ਼ਤ ਰਾਸ਼ਨ : ਅਰਵਿੰਦ ਕੇਜਰੀਵਾਲ

By  Shanker Badra November 6th 2021 05:19 PM

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਰਾਸ਼ਨ ਪ੍ਰਦਾਨ ਕਰਨ ਦੀ ਆਪਣੀ ਯੋਜਨਾ ਨੂੰ 6 ਮਹੀਨੇ ਲਈ ਹੋਰ ਮਈ 2022 ਤੱਕ ਵਧਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਇਹ ਅਹਿਮ ਜਾਣਕਾਰੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਗਰੀਬ ਵਰਗ ਲਈ ਮੁਫਤ ਰਾਸ਼ਨ ਵੰਡਣ ਦੀ ਯੋਜਨਾ ਨੂੰ ਅਗਲੇ 6 ਮਹੀਨਿਆਂ ਤੱਕ ਵਧਾਉਣ ਦੀ ਵੀ ਅਪੀਲ ਕੀਤੀ ਹੈ।

ਦਿੱਲੀ ਦੇ ਗਰੀਬ ਲੋਕਾਂ ਨੂੰ ਅਗਲੇ 6 ਮਹੀਨਿਆਂ ਤੱਕ ਮਿਲੇਗਾ ਮੁਫ਼ਤ ਰਾਸ਼ਨ : ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਟਵੀਟ ਕੀਤਾ, ''ਮਹਿੰਗਾਈ ਬਹੁਤ ਜ਼ਿਆਦਾ ਹੋ ਗਈ ਹੈ। ਆਮ ਆਦਮੀ ਨੂੰ 2 ਵਕਤ ਦੀ ਰੋਟੀ ਵੀ ਔਖੀ ਹੋ ਰਹੀ ਹੈ। ਕੋਰੋਨਾ ਕਾਰਨ ਕਈ ਬੇਰੁਜ਼ਗਾਰ ਹੋ ਗਏ ਹਨ। ਪ੍ਰਧਾਨ ਮੰਤਰੀ ਜੀ ਕਿਰਪਾ ਕਰਕੇ ਗਰੀਬਾਂ ਨੂੰ ਮੁਫਤ ਰਾਸ਼ਨ ਦੇਣ ਦੀ ਇਸ ਯੋਜਨਾ ਨੂੰ ਛੇ ਮਹੀਨੇ ਹੋਰ ਵਧਾ ਦਿਓ। ਦਿੱਲੀ ਸਰਕਾਰ ਆਪਣੀ ਮੁਫਤ ਰਾਸ਼ਨ ਯੋਜਨਾ ਨੂੰ ਛੇ ਮਹੀਨਿਆਂ ਲਈ ਵਧਾ ਰਹੀ ਹੈ।

ਦਿੱਲੀ ਦੇ ਗਰੀਬ ਲੋਕਾਂ ਨੂੰ ਅਗਲੇ 6 ਮਹੀਨਿਆਂ ਤੱਕ ਮਿਲੇਗਾ ਮੁਫ਼ਤ ਰਾਸ਼ਨ : ਅਰਵਿੰਦ ਕੇਜਰੀਵਾਲ

30 ਨਵੰਬਰ ਤੱਕ ਚੱਲੇਗੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ

ਕੇਜਰੀਵਾਲ ਦੇ ਬਿਆਨ ਤੋਂ ਇਕ ਦਿਨ ਪਹਿਲਾਂ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦਾ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ' ਤਹਿਤ ਮੁਫਤ ਰਾਸ਼ਨ ਵੰਡ ਯੋਜਨਾ ਨੂੰ 30 ਨਵੰਬਰ ਤੋਂ ਅੱਗੇ ਵਧਾਉਣ ਦਾ ਕੋਈ ਇਰਾਦਾ ਨਹੀਂ ਹੈ। ਪਹਿਲਾਂ ਖਬਰਾਂ ਸਨ ਕਿ ਇਹ ਸਕੀਮ ਦੀਵਾਲੀ (4 ਨਵੰਬਰ 2021) ਤੱਕ ਚੱਲੇਗੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਵਾਇਰਸ ਕਾਰਨ ਲੌਕਡਾਊਨ ਤੋਂ ਬਾਅਦ ਪਿਛਲੇ ਸਾਲ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' (PMGKY) ਦੀ ਸ਼ੁਰੂਆਤ ਕੀਤੀ ਸੀ।

ਦਿੱਲੀ ਦੇ ਗਰੀਬ ਲੋਕਾਂ ਨੂੰ ਅਗਲੇ 6 ਮਹੀਨਿਆਂ ਤੱਕ ਮਿਲੇਗਾ ਮੁਫ਼ਤ ਰਾਸ਼ਨ : ਅਰਵਿੰਦ ਕੇਜਰੀਵਾਲ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਪਿਛਲੇ ਸਾਲ ਸ਼ੁਰੂ ਕੀਤੀ ਗਈ ਸੀ, ਜੋ ਪਿਛਲੇ ਸਾਲ ਦੀਵਾਲੀ ਅਤੇ ਛਠ ਪੂਜਾ ਤੱਕ ਚਲਦੀ ਰਹੀ ਸੀ। ਇਸ ਤੋਂ ਬਾਅਦ ਇਸ ਸਾਲ ਜਦੋਂ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆਈ ਤਾਂ ਇੱਕ ਵਾਰ ਫਿਰ ਦੇਸ਼ ਵਿਆਪੀ ਲੌਕਡਾਊਨ ਲਗਾਇਆ ਗਿਆ ਅਤੇ ਇਸ ਦੌਰਾਨ PMGKY 2.0 ਸ਼ੁਰੂ ਕੀਤਾ ਗਿਆ। ਦਿੱਲੀ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਮੁਫਤ ਰਾਸ਼ਨ ਵੰਡਦੀ ਹੈ। ਸ਼ਹਿਰ ਵਿੱਚ ਦੋ ਹਜ਼ਾਰ ਤੋਂ ਵੱਧ ਵਾਜਬ ਕੀਮਤ ਦੀਆਂ ਦੁਕਾਨਾਂ ਹਨ, ਜਿਨ੍ਹਾਂ ਵਿੱਚ 17.77 ਲੱਖ ਰਾਸ਼ਨ ਕਾਰਡ ਧਾਰਕ ਅਤੇ 72.78 ਲੱਖ ਲਾਭਪਾਤਰੀ ਹਨ।

-PTCNews

Related Post