ਦਿੱਲੀ 'ਚ ਸਸਤਾ ਹੋਇਆ ਪੈਟਰੋਲ , ਕੇਜਰੀਵਾਲ ਸਰਕਾਰ ਨੇ ਤੇਲ 'ਤੇ ਘਟਾਇਆ 8 ਰੁਪਏ VAT

By  Shanker Badra December 1st 2021 12:27 PM

ਨਵੀਂ ਦਿੱਲੀ : ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਾਸੀਆਂ ਨੂੰ ਵੀ ਰਾਹਤ ਮਿਲ ਗਈ ਹੈ। ਦਿੱਲੀ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ।ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਵੈਟ ਘਟਾਇਆ ਗਿਆ ਹੈ, ਜਿਸ ਤੋਂ ਬਾਅਦ ਦਿੱਲੀ 'ਚ ਇਕ ਲੀਟਰ ਪੈਟਰੋਲ ਅੱਠ ਰੁਪਏ ਸਸਤਾ ਹੋ ਗਿਆ ਹੈ।

ਦਿੱਲੀ 'ਚ ਸਸਤਾ ਹੋਇਆ ਪੈਟਰੋਲ , ਕੇਜਰੀਵਾਲ ਸਰਕਾਰ ਨੇ ਤੇਲ 'ਤੇ ਘਟਾਇਆ 8 ਰੁਪਏ VAT

ਇਸ ਸਾਲ ਦੀ ਸ਼ੁਰੂਆਤ ਤੋਂ ਹੀ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਸੀ। ਕਈ ਦਿਨਾਂ ਤੋਂ ਤੇਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਆਖਰਕਾਰ ਦੀਵਾਲੀ ਮੌਕੇ 'ਤੇ ਕੇਂਦਰ ਸਰਕਾਰ ਨੇ ਜਨਤਾ ਨੂੰ ਤੋਹਫਾ ਦਿੱਤਾ ਹੈ। ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਪੰਜ ਅਤੇ ਦਸ ਰੁਪਏ ਦੀ ਕਟੌਤੀ ਕੀਤੀ ਸੀ।

ਦਿੱਲੀ 'ਚ ਸਸਤਾ ਹੋਇਆ ਪੈਟਰੋਲ , ਕੇਜਰੀਵਾਲ ਸਰਕਾਰ ਨੇ ਤੇਲ 'ਤੇ ਘਟਾਇਆ 8 ਰੁਪਏ VAT

ਇਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਐਨਡੀਏ ਸ਼ਾਸਿਤ ਜ਼ਿਆਦਾਤਰ ਰਾਜਾਂ ਨੇ ਵੀ ਆਪਣੇ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਘਟਾ ਦਿੱਤਾ ਹੈ। ਕੁਝ ਦਿਨਾਂ ਬਾਅਦ ਪੰਜਾਬ, ਰਾਜਸਥਾਨ ਅਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਵੀ ਅਜਿਹਾ ਹੀ ਫੈਸਲਾ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ।

ਦਿੱਲੀ 'ਚ ਸਸਤਾ ਹੋਇਆ ਪੈਟਰੋਲ , ਕੇਜਰੀਵਾਲ ਸਰਕਾਰ ਨੇ ਤੇਲ 'ਤੇ ਘਟਾਇਆ 8 ਰੁਪਏ VAT

ਤੇਲ ਕੰਪਨੀਆਂ ਨੇ ਵੀ ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ। ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ 1 ਦਸੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਹੈ, ਜਦਕਿ ਮੁੰਬਈ 'ਚ ਇਹ 109.98 ਰੁਪਏ ਪ੍ਰਤੀ ਲੀਟਰ ਹੈ।

ਦਿੱਲੀ 'ਚ ਸਸਤਾ ਹੋਇਆ ਪੈਟਰੋਲ , ਕੇਜਰੀਵਾਲ ਸਰਕਾਰ ਨੇ ਤੇਲ 'ਤੇ ਘਟਾਇਆ 8 ਰੁਪਏ VAT

ਦਿੱਲੀ 'ਚ ਡੀਜ਼ਲ 86.67 ਰੁਪਏ ਅਤੇ ਮੁੰਬਈ 'ਚ 94.14 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਹੈ ਜਦਕਿ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

-PTCNews

Shanker Badra: IFSC Code: ORBC0100355

Shanker Badra:

Related Post