#Coronavirus: ਦਿੱਲੀ 'ਚ ਮੀਡੀਆ ਕਰਮੀਆਂ ਦੇ ਵੀ ਹੋਣਗੇ ਕੋਰੋਨਾ ਟੈਸਟ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

By  Shanker Badra April 21st 2020 03:16 PM

#Coronavirus: ਦਿੱਲੀ 'ਚ ਮੀਡੀਆ ਕਰਮੀਆਂ ਦੇ ਵੀ ਹੋਣਗੇ ਕੋਰੋਨਾ ਟੈਸਟ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ:ਨਵੀਂ ਦਿੱਲੀ : ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ 53 ਮੀਡੀਆ ਕਰਮੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਚੌਕਸ ਹੋ ਗਈ ਹੈ। ਅਜਿਹੇ ਵਿਚ ਦਿੱਲੀ 'ਚ ਵੀ ਮੀਡੀਆ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਕਰਵਾਏ ਜਾਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਦਿੱਲੀ ਸਰਕਾਰ ਪੱਤਰਕਾਰਾਂ ਦਾ ਕੋਰੋਨਾ ਟੈੱਸਟ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁੰਬਈ 'ਚ ਕੁੱਝ ਪੱਤਰਕਾਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲਣ ਤੋਂ ਬਾਅਦ ਦਿੱਲੀ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਬਾਰੇ ਇਕ ਟਵੀਟ ਦਾ ਜਵਾਬ ਦਿੰਦਿਆਂ ਇਸ਼ਾਰਿਆਂ-ਇਸ਼ਾਰਿਆਂ 'ਚ ਮੀਡੀਆ ਕਰਮੀਆਂ ਦੇ ਟੈਸਟ ਕਰਵਾਉਣ ਦੇ ਸੰਕੇਤ ਦਿੱਤੇ ਹਨ। ਅਸਲ ਵਿਚ ਇਕ ਸ਼ਖ਼ਸ ਨੇ ਮੁੰਬਈ 'ਚ 53 ਮੀਡੀਆ ਕਰਮੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਜਾਣਕਾਰੀ ਦਿੱਤੀ ਸੀ। ਇਸ 'ਤੇ ਪ੍ਰਤੀਕਿਰਿਆ 'ਚ ਕੇਜਰੀਵਾਲ ਨੇ ਟਵੀਟ ਕੀਤਾ- 'Sure We Will Do That'.

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ ਅਤੇ ਦੂਸਰੇ ਨੰਬਰ 'ਤੇ ਦਿੱਲੀ ਹੈ। ਦੋਵਾਂ ਹੀ ਸੂਬਿਆਂ 'ਚ ਤੇਜ਼ੀ ਨਾਲ ਕੋਰੋਨਾ ਵਾਇਰਸ ਇਨਫੈਕਟਿਡ ਲੋਕਾਂ ਦੀ ਗਿਣਤੀ ਵਧ ਰਹੀ ਹੈ। ਦਿੱਲੀ 'ਚ ਜਿੱਥੇ 2000 ਤੋਂ ਜ਼ਿਆਦਾ ਕੇਸ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਪੂਰੇ ਮਹਾਰਾਸ਼ਟਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 3000 ਨੂੰ ਪਾਰ ਕਰ ਗਈ ਹੈ।

-PTCNews

Related Post