ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

By  Jashan A December 19th 2019 12:23 PM

ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ,ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸੰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ 'ਚ ਉਹਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਕਰਦਿਆਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰਮੀਤ ਸਿੰਘ ਸੰਟੀ ਨੂੰ ਪਾਰਟੀ 'ਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ।

-PTC News

Related Post