ਜੇਕਰ Whatsapp ਦੀ ਨਵੀਂ ਪਾਲਿਸੀ ਤੋਂ ਤੁਸੀਂ ਵੀ ਹੋ ਪ੍ਰੇਸ਼ਾਨ ਤਾਂ ਜਾਣੋ ਇਸ ਮਾਮਲੇ 'ਤੇ ਦਿੱਲੀ ਹਾਈ ਕੋਰਟ ਨੇ ਦਿੱਤਾ ਕੀ ਜਵਾਬ ?

By  Jagroop Kaur January 18th 2021 06:42 PM

ਇਹਨੀ ਦਿਨੀਂ ਵਟਸਐਪ ਦੀ ਨਵੀਂ ਪਾਲਿਸੀ ਨੂੰ ਲੈਕੇ ਯੂਜ਼ਰਸ ਵਿਚ ਹਲਚਲ ਮਚੀ ਹੋਈ ਹੈ , ਉਥੇ ਹੀ ਇਸ ਨਵੀਂ ਪਾਲਿਸੀ ਨੂੰ ਲੈਕੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਹਾਈ ਕੋਰਟ ’ਚ ਕਿਹਾ ਕਿ ਵਟਸਐਪ ਦੀ ਨਵੀਂ ਪਾਲਿਸੀ ਨਾਲ ਪ੍ਰਾਈਵੇਸੀ ਭੰਗ ਹੋਵੇਗੀ, ਇਸ ਲਈ ਮੇਰੀ ਬੇਨਤੀ ਹੈ ਕਿ ਸਰਕਾਰ ਇਸ ਖ਼ਿਲਾਫ਼ ਜਲਦ ਤੋਂ ਜਲਦ ਕੋਈ ਕਾਰਵਾਈ ਕਰੇ।

ਇਸ ’ਤੇ ਹਾਈ ਕੋਰਟ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਵਟਸਐਪ ਇਕ ਪ੍ਰਾਈਵੇਟ ਐਪ ਹੈ ਅਤੇ ਜੇਕਰ ਇਸ ਨਾਲ ਤੁਹਾਡੀ ਪ੍ਰਾਈਵੇਸੀ ਨੂੰ ਨੁਕਸਾਨ ਹੋ ਰਿਹਾ ਹੈ ਤਾਂ ਤੁਸੀਂ ਆਪਣੇ ਮੋਬਾਇਲ ’ਚੋਂ ਵਟਸਐਪ ਡਿਲੀਟ ਕਰ ਦਿਓ। ਕੋਰਟ ਨੇ ਕਿਹਾ ਕਿ ਵਟਸਐਪ ਦੀ ਵਰਤੋਂ ਕਰਨੀ ਹੈ ਜਾਂ ਨਹੀਂ ਇਹ ਉਪਭੋਗਤਾ ’ਤੇ ਨਿਰਭਰ ਕਰਦਾ ਹੈ।

WhatsApp Blog

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ

ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇਹ ਇਕ ਪ੍ਰਾਈਵੇਟ ਐਪ ਹੈ, ਜੇਕਰ ਤੁਹਾਡੀ ਪ੍ਰਾਈਵੇਸੀ ਪ੍ਰਭਾਵਿਤ ਹੋ ਰਹੀ ਹੈ ਤਾਂ ਤੁਸੀਂ ਵਟਸਐਪ ਨੂੰ ਡਿਲੀਟ ਕਰ ਦਿਓ। ਅਦਾਲਤ ਨੇ ਕਿਹਾ ਕਿ ਕੀ ਤੁਸੀਂ ਮੈਪ ਜਾਂ ਬ੍ਰਾਊਜ਼ਰ ਇਸਤੇਮਾਲ ਕਰਦੇ ਹੋ? ਉਸ ਵਿਚ ਵੀ ਤੁਹਾਡਾ ਡਾਟਾ ਸ਼ੇਅਰ ਕੀਤਾ ਜਾਂਦਾ ਹੈ। ਹਾਲਾਂਕਿ ਹਾਈ ਕੋਰਟ ਨੇ ਅਜੇ ਇਸ ਮਾਮਲੇ ’ਤੇ ਕਿਸੇ ਤਰ੍ਹਾਂ ਦਾ ਨੋਟਿਸ ਜਾਰੀ ਨਹੀਂ ਕੀਤਾ। ਹਾਈ ਕੋਰਟ ਨੇ ਕਿਹਾ ਕਿ ਇਸ ’ਤੇ ਵਿਸਤਾਰ ਨਾਲ ਸੁਣਵਾਈ ਦੀ ਲੋੜ ਹੈ, ਹੁਣ ਇਸ ਮਾਮਲੇ ਦੀ ਸੁਣਵਾਈ 25 ਜਨਵਰੀ ਨੂੰ ਹੋਵੇਗੀ।

WhatsApp Begins Ad Campaign to Stop Users From Leaving The App

ਵਟਸਐਪ ਦੀ ਪ੍ਰਾਈਵੇਸੀ ਨੀਤੀ ਨੂੰ ਲਾਗੂ ਕਰਨ ਦੇ ਖ਼ਿਲਾਫ਼ ਇਕ ਵਕੀਲ ਨੇ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਲਗਾਈ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਹ ਸੰਵਿਧਾਨ ਦੁਆਰਾ ਦਿੱਤੇ ਗਏ ਮੌਲਿਕ ਅਧਿਕਾਰ ਦੇ ਖ਼ਿਲਾਫ਼ ਹੈ। ਇਸ ਲਈ ਅਸੀਂ ਇਸ ਮਾਮਲੇ ’ਚ ਚਾਹੁੰਦੇ ਹਾਂ ਕਿ ਸਖ਼ਤ ਕਾਨੂੰਨ ਬਣੇ। ਯੂਰਪੀ ਦੇਸ਼ਾਂ ’ਚ ਇਸ ਨੂੰ ਲੈ ਕੇ ਸਖ਼ਤ ਕਾਨੂੰਨ ਹਨ, ਇਸ ਲਈ ਵਟਸਐਪ ਦੀ ਪਾਲਿਸੀ ਉਥੇ ਵੱਖਰੀ ਹੈ ਅਤੇ ਭਾਰਤ ’ਚ ਕਾਨੂੰਨ ਸਖ਼ਤ ਨਾ ਹੋਣ ਕਾਰਨ ਆਮ ਲੋਕਾਂ ਦੇ ਡਾਟਾ ਨੂੰ ਥਰਡ ਪਾਰਟੀ ਨਾਲ ਸ਼ੇਅਰ ਕਰਨ ’ਤੇ ਅਜਿਹੇ ਐਪ ’ਤੇ ਕੋਈ ਕਾਰਵਾਈ ਨਹੀਂ ਹੁੰਦੀ।

Related Post