ਦਿੱਲੀ ਹਾਈ ਕੋਰਟ ਨੇ ਰੱਦ ਕੀਤੀ ਕੇਜਰੀਵਾਲ ਸਰਕਾਰ ਦੀ ਮੁੱਖ ਮੰਤਰੀ ਘਰ-ਘਰ ਰਾਸ਼ਨ ਯੋਜਨਾ
Pardeep Singh
May 19th 2022 06:59 PM
ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਘਰ-ਘਰ ਰਾਸ਼ਨ ਸਕੀਮ ਰੱਦ ਕਰ ਦਿੱਤੀ। ਦਿੱਲੀ ਸਰਕਾਰ ਦੇ ਰਾਸ਼ਨ ਡੀਲਰਾਂ ਦੀ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਐਸੋਸੀਏਸ਼ਨ ਨੇ ਇਹ ਫੈਸਲਾ ਦਿੱਤਾ ਹੈ।ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਯੋਜਨਾ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਇਹ ਪੂਰੀ ਤਰ੍ਹਾਂ ਨਾਲ ਗਲਤ ਧਾਰਨਾ ਹੈ ਕਿ ਯੋਜਨਾ ਲਾਗੂ ਹੋਣ ਤੋਂ ਬਾਅਦ ਵਾਜਬ ਕੀਮਤ ਦੀਆਂ ਦੁਕਾਨਾਂ ਦੀ ਹੋਂਦ ਖਤਮ ਹੋ ਜਾਵੇਗੀ। ਦਿੱਲੀ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਇਹ ਇੱਕ ਵਿਕਲਪਿਕ ਸਕੀਮ ਹੈ ਅਤੇ ਲਾਭਪਾਤਰੀ ਕਿਸੇ ਵੀ ਸਮੇਂ ਇਸ ਤੋਂ ਬਾਹਰ ਹੋ ਸਕਦੇ ਹਨ। ਸਰਕਾਰ ਨੇ ਕਿਹਾ ਸੀ ਕਿ ਕਿਸੇ ਵੀ ਲਾਭਪਾਤਰੀ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਸਵਾਲ ਨਹੀਂ ਉਠਾਏ ਹਨ। ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ਨੂੰ ਹੋਵੇਗੀ।