ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਸਬੰਧੀ ਦਿੱਤੇ ਅਜਿਹੇ ਹੁਕਮ

By  Shanker Badra October 15th 2018 06:53 PM

ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਸਬੰਧੀ ਦਿੱਤੇ ਅਜਿਹੇ ਹੁਕਮ:ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਅੱਜ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ।ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇੱਕ ਮੀਟਿੰਗ ਕਰਨ ਲਈ ਵੀ ਕਿਹਾ ਹੈ।ਦਿੱਲੀ ਹਾਈਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਂ। ਜਸਟਿਸ ਐਸ ਮੁਰਲੀਧਰ ਅਤੇ ਵਿਨੋਦ ਗੋਇਲ ਦੀ ਬੈਂਚ ਨੇ ਤਿਹਾੜ ਜੇਲ੍ਹ ਵਿੱਚ ਖਾਲੀ ਅਸਾਮੀਆਂ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਦਿੱਲੀ ਅਧੀਨ ਸੇਵਾਵਾਂ ਬੋਰਡ (ਡੀ.ਐਸ.ਐਸ.ਬੀ.) ਨੂੰ ਵੀ ਨਿਰਦੇਸ਼ ਦਿੱਤੇ ਹਨ।ਇਸ ਤੋਂ ਇਲਾਵਾ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਜੇਲ੍ਹ ਵਿੱਚ ਕੌਂਸਲਰ ਦੀਆਂ ਅਸਾਮੀਆਂ ਭਰਨ ਲਈ ਵੀ ਨਿਰਦੇਸ਼ ਦਿੱਤੇ ਹਨ। -PTCNews

Related Post