ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ , ਸਥਿਤੀ ਤਣਾਅਪੂਰਨ

By  Shanker Badra August 13th 2019 01:30 PM

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ , ਸਥਿਤੀ ਤਣਾਅਪੂਰਨ :ਨਵਾਂਸ਼ਹਿਰ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਭੱਖ ਗਿਆ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।

Delhi Historical Shri Guru Ravidas temple demolished Nawanshahr Ravidas community and Hindu organizations Between Clash ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ , ਸਥਿਤੀ ਤਣਾਅਪੂਰਨ

ਪੰਜਾਬ ਬੰਦ ਦੇ ਸੱਦੇ ਨੂੰ ਕਈ ਥਾਵਾਂ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਕਈ ਥਾਵਾਂ 'ਤੇ ਝੜਪਾਂ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਦੌਰਾਨ ਨਵਾਂਸ਼ਹਿਰ ਵਿਖੇ ਰੋਸ ਧਰਨੇ ਦੌਰਾਨ ਰਵਿਦਾਸ ਸਮੱਰਥਕ ਜਬਰਨ ਦੁਕਾਨਾਂ ਬੰਦ ਕਰਵਾ ਰਹੇ ਸੀ ਤਾਂ ਹਿੰਦੂ ਧਰਮ ਦੇ ਸਮੱਰਥਕ ਅਤੇ ਦੁਕਾਨਦਾਰਾਂ ਵਿਚ ਝਪਟ ਹੋ ਗਈ ਹੈ।

Delhi Historical Shri Guru Ravidas temple demolished Nawanshahr Ravidas community and Hindu organizations Between Clash ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ , ਸਥਿਤੀ ਤਣਾਅਪੂਰਨ

ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਦਲਿਤ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਨੂੰ ਲੈ ਕੇ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ,ਜਦੋਂ ਸ਼ਹਿਰ ਦੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਦੁਕਾਨਾਂ ਖੁਲਵਾਉਣ ਲਈ ਦੁਕਾਨਦਾਰਾਂ ਨੂੰ ਕਹਿਣਾ ਸ਼ੁਰੂ ਕਰ ਦਿੱਤਾ। ਉਸ ਸਮੇਂ ਪੁਲਿਸ ਵੱਲੋਂ ਦੋਵੇਂ ਧਿਰਾਂ ਵਿਚਕਰ ਹੋ ਰਹੇ ਟਕਰਾਅ ਨੂੰ ਰੋਕਿਆ ਹੈ।

Delhi Historical Shri Guru Ravidas temple demolished Nawanshahr Ravidas community and Hindu organizations Between Clash ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ , ਸਥਿਤੀ ਤਣਾਅਪੂਰਨ

ਇਸ ਬੰਦ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੌਰਾਨ ਆਜ਼ਾਦੀ ਦਿਵਸ ਅਤੇ ਜੰਮੂ-ਕਸ਼ਮੀਰ ਵਿਚ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

Delhi Historical Shri Guru Ravidas temple demolished Nawanshahr Ravidas community and Hindu organizations Between Clash ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ 'ਚ ਹੋਈ ਝੜਪ , ਸਥਿਤੀ ਤਣਾਅਪੂਰਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਖੇਤਾਂ ‘ਚ ਪਲਟੀ ,ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਕੱਢਿਆ ਬਾਹਰ

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।

-PTCNews

Related Post