ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਕਰਕੇ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ

By  Shanker Badra August 13th 2019 12:57 PM

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਕਰਕੇ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ:ਚੰਡੀਗੜ੍ਹ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਭੱਖ ਗਿਆ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। [caption id="attachment_328667" align="aligncenter" width="300"]Delhi Historical Shri Guru Ravidas temple demolished Opposition Protest ,Strict security Arrangement ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਕਰਕੇ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ[/caption] ਇਸ ਦੌਰਾਨ ਪੰਜਾਬ ਬੰਦ ਦੇ ਸੱਦੇ ਨੂੰ ਵੱਖ -ਵੱਖ ਥਾਵਾਂ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਬੰਦ ਦੇ ਸੱਦੇ ’ਤੇ ਮਾਲਵਾ , ਦੋਆਬਾ , ਮਾਝਾ ਵਿੱਚ ਸ਼ਹਿਰਾਂ ਨੂੰ ਮੁਕੰਮਲ ਤੌਰ ਉਤੇ ਬੰਦ ਰੱਖਿਆ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। [caption id="attachment_328665" align="aligncenter" width="300"]Delhi Historical Shri Guru Ravidas temple demolished Opposition Protest ,Strict security Arrangement ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਕਰਕੇ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ[/caption] ਇਸ ਬੰਦ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੌਰਾਨ ਆਜ਼ਾਦੀ ਦਿਵਸ ਅਤੇ ਜੰਮੂ-ਕਸ਼ਮੀਰ ਵਿਚ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। [caption id="attachment_328663" align="aligncenter" width="300"]Delhi Historical Shri Guru Ravidas temple demolished Opposition Protest ,Strict security Arrangement ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਕਰਕੇ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ[/caption] ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। [caption id="attachment_328666" align="aligncenter" width="300"]Delhi Historical Shri Guru Ravidas temple demolished Opposition Protest ,Strict security Arrangement ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਕਰਕੇ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ,ਕੌਮੀ ਰਾਜ ਮਾਰਗ ਉਤੇ ਲੱਗਾ ਜਾਮ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ। -PTCNews

Related Post