ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਨੂੰ ਲੈ ਕੇ ਅੱਤਵਾਦੀ ਘੁਸਪੈਠ ਦਾ ਖ਼ਤਰਾ, ਹਾਈ ਅਲਰਟ ਜਾਰੀ

By  Shanker Badra August 13th 2019 02:03 PM

ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਨੂੰ ਲੈ ਕੇ ਅੱਤਵਾਦੀ ਘੁਸਪੈਠ ਦਾ ਖ਼ਤਰਾ, ਹਾਈ ਅਲਰਟ ਜਾਰੀ:ਚੰਡੀਗੜ੍ਹ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਭੱਖ ਗਿਆ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਸੂਬੇ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨ 'ਚ ਅੱਤਾਵਦੀਆਂ ਦੀ ਘੁਸਪੈਠ ਦਾ ਖ਼ਦਸ਼ਾ ਜਤਾਇਆ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ 'ਚ ਹਾਈ ਅਲਰਟ ਜਾਰੀ ਕੀਤਾ ਹੈ।

Delhi Historical Shri Guru Ravidas temple demolished Protest During Terrorist threat , High alert issued ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਨੂੰ ਲੈ ਕੇ ਅੱਤਵਾਦੀ ਘੁਸਪੈਠ ਦਾ ਖ਼ਤਰਾ, ਹਾਈ ਅਲਰਟ ਜਾਰੀ

ਜਿਸ ਤੋਂ ਬਾਅਦ ਪੂਰੇ ਸੂਬੇ 'ਚ ਸੁਰੱਖਿਆ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸਾਰੀਆਂ ਬਟਾਲੀਅਨਾਂ ਦੇ ਜਵਾਨਾਂ ਨੂੰ ਸੱਦ ਕੇ ਵੱਖ-ਵੱਖ ਜ਼ਿਲ੍ਹਿਆਂ 'ਚ ਤਾਇਨਾਤ ਕੀਤਾ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜ ਹਜ਼ਾਰ ਜਵਾਨਾਂ ਨੂੰ ਜ਼ਿਲ੍ਹੇ 'ਚ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਕੇਂਦਰੀ ਖ਼ੁਫ਼ੀਆਂ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਅੱਤਵਾਦੀ ਘੁਸਪੈਠ ਦਾ ਅਲਰਟ ਜਾਰੀ ਕੀਤਾ ਹੈ।

Delhi Historical Shri Guru Ravidas temple demolished Protest During Terrorist threat , High alert issued ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਨੂੰ ਲੈ ਕੇ ਅੱਤਵਾਦੀ ਘੁਸਪੈਠ ਦਾ ਖ਼ਤਰਾ, ਹਾਈ ਅਲਰਟ ਜਾਰੀ

ਪੰਜਾਬ ਬੰਦ ਦੇ ਸੱਦੇ ਨੂੰ ਕਈ ਥਾਵਾਂ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਕਈ ਥਾਵਾਂ 'ਤੇ ਝੜਪਾਂ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਦੌਰਾਨ ਨਵਾਂਸ਼ਹਿਰ ਵਿਖੇ ਰੋਸ ਧਰਨੇ ਦੌਰਾਨ ਰਵਿਦਾਸ ਸਮੱਰਥਕ ਜਬਰਨ ਦੁਕਾਨਾਂ ਬੰਦ ਕਰਵਾ ਰਹੇ ਸੀ ਤਾਂ ਹਿੰਦੂ ਧਰਮ ਦੇ ਸਮੱਰਥਕ ਅਤੇ ਦੁਕਾਨਦਾਰਾਂ ਵਿਚ ਝਪਟ ਹੋ ਗਈ ਹੈ।ਇਸ ਬੰਦ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

Delhi Historical Shri Guru Ravidas temple demolished Protest During Terrorist threat , High alert issued ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਨੂੰ ਲੈ ਕੇ ਅੱਤਵਾਦੀ ਘੁਸਪੈਠ ਦਾ ਖ਼ਤਰਾ, ਹਾਈ ਅਲਰਟ ਜਾਰੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਨਵਾਂਸ਼ਹਿਰ ਵਿਖੇ ਰਵਿਦਾਸ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ ‘ਚ ਹੋਈ ਝੜਪ , ਸਥਿਤੀ ਤਣਾਅਪੂਰਨ

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।

-PTCNews

Related Post