ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਅੱਜ

By  Jashan A August 21st 2019 10:22 AM

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਅੱਜ,ਨਵੀਂ ਦਿੱਲੀ: ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਨੂੰ ਲੈ ਕੇ ਰਵਿਦਾਸ ਭਾਈਚਾਰੇ 'ਚ ਲਗਾਤਾਰ ਗੁੱਸੇ ਦੀ ਲਹਿਰ ਪੈ ਜਾ ਰਹੀ ਹੈ। ਜਿਸ ਦੌਰਾਨ ਮੰਦਰ ਤੋੜਨ ਦੇ ਵਿਰੋਧ 'ਚ ਭਾਈਚਾਰੇ ਵੱਲੋਂ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ 'ਚ ਭਾਈਚਾਰੇ ਦੇ ਵੱਡੀ ਗਿਣਤੀ 'ਚ ਲੋਕ ਇਸ 'ਚ ਹਿੱਸਾ ਲੈਣਗੇ।

delhi ਇਸ ਤੋਂ ਪਹਿਲਾਂ ਰਵਿਦਾਸ ਭਾਈਚਾਰੇ ਵਲੋਂ 13 ਅਗਸਤ ਨੂੰ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪੰਜਾਬ 'ਚ ਰਵਿਦਾਸ ਭਾਈਚਾਰੇ ਨੇ ਜਲੰਧਰ, ਨਕੋਦਰ ਅਤੇ ਪਟਿਆਲਾ ਮੁਕੰਮਲ ਬੰਦ ਕਰ ਦਿੱਤਾ ਸੀ। ਪੰਜਾਬ ਭਰ 'ਚ ਬੰਦ ਕਰਕੇ ਹਾਈਵੇਅ ਅਤੇ ਸੜਕਾਂ 'ਤੇ ਜਾਣ ਲਾਇਆ ਗਿਆ ਸੀ।

ਹੋਰ ਪੜ੍ਹੋ: ਲੁਧਿਆਣਾ: ਬੰਦ ਦੌਰਾਨ ਫਸੇ ਲੋਕਾਂ ਲਈ ਮਸੀਹਾ ਬਣ ਕੇ ਆਇਆ ਗੁਰੂ ਦਾ ਇਹ ਸਿੱਖ, ਨਿਭਾਈ ਜਲ ਦੀ ਸੇਵਾ

delhiਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।

-PTC News

Related Post