ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਹੋਸਟਲ 'ਚ ਐਥਲੀਟ ਨੇ ਫ਼ਾਹਾ ਲੈ ਕੇ ਕੀਤੀ ਆਤਮ ਹੱਤਿਆ

By  Shanker Badra November 14th 2018 03:54 PM -- Updated: November 14th 2018 05:24 PM

ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਹੋਸਟਲ 'ਚ ਐਥਲੀਟ ਨੇ ਫ਼ਾਹਾ ਲੈ ਕੇ ਕੀਤੀ ਆਤਮ ਹੱਤਿਆ:ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਹੋਸਟਲ ਵਿੱਚ 18 ਸਾਲ ਦੇ ਇੱਕ ਐਥਲੀਟ ਨੇ ਫ਼ਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਐਥਲੀਟ ਪਰਵਿੰਦਰ ਚੌਧਰੀ ਵਜੋਂ ਹੋਈ ਹੈ।

ਦੱਸ ਦੇਈਏ ਕਿ ਐਥਲੀਟ ਪਰਵਿੰਦਰ ਚੌਧਰੀ ਨੇ ਕੱਲ ਮੰਗਲਵਾਰ ਸ਼ਾਮ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਹੋਸਟਲ ਵਿੱਚ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਸੂਤਰਾਂ ਮੁਤਾਬਕ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਫ਼ੋਨ 'ਤੇ ਉਸ ਦੇ ਪਿਤਾ ਨਾਲ ਕਿਸੇ ਮੁੱਦੇ ਨੂੰ ਲੈ ਕੇ ਵਿਵਾਦ ਹੋਇਆ ਸੀ ਪਰ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

-PTCNews

Related Post