JNU ਦੇ ਵਿਦਿਆਰਥੀਆਂ ਨੇ ਸੰਸਦ ਤੱਕ ਕੱਢਿਆ ਮਾਰਚ , ਤੋੜੇ ਬੈਰੀਕੇਡ , ਸੰਸਦ ਭਵਨ ਨੇੜੇ ਧਾਰਾ 144 ਲਾਗੂ

By  Shanker Badra November 18th 2019 12:59 PM

JNU ਦੇ ਵਿਦਿਆਰਥੀਆਂ ਨੇ ਸੰਸਦ ਤੱਕ ਕੱਢਿਆ ਮਾਰਚ , ਤੋੜੇ ਬੈਰੀਕੇਡ , ਸੰਸਦ ਭਵਨ ਨੇੜੇ ਧਾਰਾ 144 ਲਾਗੂ:ਨਵੀਂ ਦਿੱਲੀ : ਦਿੱਲੀ ਸਥਿਤ ਦੇਸ਼ ਦੇ ਨਾਮੀ ਸੰਸਥਾਵਾਂ 'ਚ ਸ਼ੁਮਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਫ਼ੀਸਾਂ ਦੇ ਵਾਧੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਫ਼ੀਸਾਂ ਦੇ ਵਾਧੇ ਖ਼ਿਲਾਫ਼ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸੈਂਕੜੇ ਵਿਦਿਆਰਥੀਆਂ ਨੇ ਅੱਜ ਸੋਮਵਾਰ ਨੂੰ ਸੰਸਦ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ।

Delhi : Jawaharlal Nehru University Students complete fee roll back along with other demands march towards Parliament JNU ਦੇ ਵਿਦਿਆਰਥੀਆਂ ਨੇ ਸੰਸਦ ਤੱਕ ਕੱਢਿਆ ਮਾਰਚ , ਤੋੜੇ ਬੈਰੀਕੇਡ , ਸੰਸਦ ਭਵਨ ਨੇੜੇਧਾਰਾ 144 ਲਾਗੂ

ਇਸ ਦੌਰਾਨ ਦਿੱਲੀ ਪੁਲਿਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਪਰ ਕੁਝ ਚਿਰ ਪਿੱਛੋਂ ਹੀ ਵਿਦਿਆਰਥੀਆਂ ਨੇ ਬੈਰੀਕੇਡ ਤੋੜ ਸੁੱਟੇ ਹਨ। ਪੁਲਿਸ ਨੇ ਵਾਟਰ ਕੈਨਨ ਤੇ ਹੋਰ ਇੰਤਜ਼ਾਮ ਵੀ ਕੀਤੇ ਹਨ।ਵਿਦਿਆਰਥੀਆਂ ਦੇ ਨਾਲ ਅਧਿਆਪਕ ਵੀ ਇਸ ਰੋਸ ਮਾਰਚ ਵਿੱਚ ਸ਼ਾਮਲ ਹਨ। ਪ੍ਰਸ਼ਾਸਨ ਨੇ ਇਸ ਗੜਬੜੀ ਨੂੰ ਵੇਖਦਿਆਂ ਧਾਰਾ 144 ਲਾਗੂ ਕਰ ਦਿੱਤੀ ਹੈ।

Delhi : Jawaharlal Nehru University Students complete fee roll back along with other demands march towards Parliament JNU ਦੇ ਵਿਦਿਆਰਥੀਆਂ ਨੇ ਸੰਸਦ ਤੱਕ ਕੱਢਿਆ ਮਾਰਚ , ਤੋੜੇ ਬੈਰੀਕੇਡ , ਸੰਸਦ ਭਵਨ ਨੇੜੇਧਾਰਾ 144 ਲਾਗੂ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਫ਼ੀਸ ਵਾਧੇ, ਹੋਸਟਲ ਦੀ ਫ਼ੀਸ ਵਿੱਚ ਵਾਧੇ ਤੇ ਉੱਚ ਸਿੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਹੋਰ ਮੁੱਦਿਆਂ ਦੇ ਵਿਰੋਧ ਵਿੱਚ ਇਹ ਰੋਸ ਮਾਰਚ ਕੱਢ ਰਹੇ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਸੰਸਦ ਦਾ ਸਰਦ–ਰੁੱਤ ਸੈਸ਼ਨ ਵੀ ਅੱਜ ਤੋਂ ਹੀ ਸ਼ੁਰੂ ਹੋਇਆ ਹੈ।

Delhi : Jawaharlal Nehru University Students complete fee roll back along with other demands march towards Parliament JNU ਦੇ ਵਿਦਿਆਰਥੀਆਂ ਨੇ ਸੰਸਦ ਤੱਕ ਕੱਢਿਆ ਮਾਰਚ , ਤੋੜੇ ਬੈਰੀਕੇਡ , ਸੰਸਦ ਭਵਨ ਨੇੜੇਧਾਰਾ 144 ਲਾਗੂ

ਇਸ ਤੋਂ ਪਹਿਲਾਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਨੇ ਕਿਹਾ ਹੈ ਕਿ ਜਦੋਂ ਦੇਸ਼ ਵਿੱਚ ਫ਼ੀਸ ਵਾਧਾ ਬਹੁਤ ਵੱਡੇ ਪੱਧਰ ਉੱਤੇ ਹੋ ਰਿਹਾ ਹੈ ਤਾਂ ਸਮੁੱਚੀ ਸਿੱਖਿਆ ਲਈ ਵਿਦਿਆਰਥੀ ਅੱਗੇ ਆਏ ਹਨ। ਅਸੀਂ ਸੰਸਦ ਦੇ ਸਰਦ–ਰੁੱਤ ਦੇ ਪਹਿਲੇ ਦਿਨ JNU ਤੋਂ ਸੰਸਦ ਤੱਕ ਕੱਢੇ ਜਾਣ ਵਾਲੇ ਮਾਰਚ ਵਿੱਚ ਸ਼ਾਮਲ ਹੋਣ ਲਈ ਸਾਰੇ ਵਿਦਿਆਰਥੀਆਂ ਨੂੰ ਸੱਦਾ ਭੇਜਦੇ ਹਾਂ।

-PTCNews

Related Post