ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫਾ

By  Riya Bawa May 18th 2022 05:44 PM -- Updated: May 18th 2022 05:53 PM

ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ। ਸਾਬਕਾ ਆਈਏਐਸ ਅਧਿਕਾਰੀ ਬੈਜਲ ਨੂੰ 31 ਦਸੰਬਰ 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪਾਵਰਕਾਮ ਨੂੰ ਰਾਹਤ ; ਮੌਸਮ 'ਚ ਮਾਮੂਲੀ ਤਬਦੀਲੀ ਨਾਲ ਬਿਜਲੀ ਦੀ ਮੰਗ ਘਟੀ

31 ਦਸੰਬਰ 2021 ਨੂੰ ਉਨ੍ਹਾਂ ਦੇ ਕਾਰਜਕਾਲ ਦੇ 5 ਸਾਲ ਪੂਰੇ ਹੋ ਗਏ। ਹਾਲਾਂਕਿ ਦਿੱਲੀ ਦੇ ਉਪ ਰਾਜਪਾਲ ਦਾ ਕਾਰਜਕਾਲ ਤੈਅ ਨਹੀਂ ਹੈ। ਦੱਸ ਦੇਈਏ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਅਨਿਲ ਬੈਜਲ ਵਿਚਾਲੇ ਕਈ ਮਾਮਲਿਆਂ ਨੂੰ ਲੈ ਕੇ ਟਕਰਾਅ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦਰਅਸਲ ਬੈਜਲ ਨੇ ਇਕ ਸਾਲ ਪਹਿਲਾਂ ਦਿੱਲੀ ਸਰਕਾਰ ਦੀਆਂ 1000 ਬੱਸਾਂ ਦੀ ਖਰੀਦ ਪ੍ਰਕਿਰਿਆ ਦੀ ਜਾਂਚ ਲਈ ਤਿੰਨ ਮੈਂਬਰਾਂ ਦੀ ਕਮੇਟੀ ਬਣਾਈ ਸੀ।

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਲਗਾਤਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਅਪੀਲ ਕਰ ਰਹੀ ਸੀ। ਉਪ ਰਾਜਪਾਲ ਦੁਆਰਾ ਬਣਾਏ ਗਏ ਪੈਨਲ ਵਿੱਚ ਇੱਕ ਸੇਵਾਮੁਕਤ ਆਈਏਐਸ ਅਧਿਕਾਰੀ, ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਦਿੱਲੀ ਸਰਕਾਰ ਦੇ ਟਰਾਂਸਪੋਰਟ ਕਮਿਸ਼ਨਰ ਸ਼ਾਮਲ ਸਨ। ਇਸ ਮੁੱਦੇ 'ਤੇ ਉਨ੍ਹਾਂ ਦੀ ਕੇਜਰੀਵਾਲ ਸਰਕਾਰ ਨਾਲ ਕਾਫੀ ਤਕਰਾਰ ਵੀ ਹੋਈ ਸੀ।

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫਾ

ਇਸ ਤੋਂ ਪਹਿਲਾਂ ਸਿਹਤ ਵਿਭਾਗ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਤਕਰਾਰ ਹੋ ਗਈ ਸੀ। ਮੰਤਰੀ ਸਤੇਂਦਰ ਜੈਨ ਦੀ ਬਜਾਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਐਲਜੀ ਅਨਿਲ ਬੈਜਲ ਨੂੰ ਪੱਤਰ ਲਿਖ ਕੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ।

-PTC News

Related Post