ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਯਸ਼ਪਾਲ ਨੂੰ ਜੜਿਆ ਥੱਪੜ ,ਦੇਖੋ ਵੀਡੀਓ

By  Shanker Badra November 15th 2018 06:25 PM -- Updated: November 15th 2018 07:08 PM

ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਯਸ਼ਪਾਲ ਨੂੰ ਜੜਿਆ ਥੱਪੜ  ,ਦੇਖੋ ਵੀਡੀਓ:ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਇੱਕ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 2 ਦੋਸ਼ੀਆਂ ਨੂੰ ਬੀਤੇ ਦਿਨੀਂ ਦੋਸ਼ੀ ਕਰਾਰ ਦੇ ਦਿੱਤਾ ਸੀ।ਜਿਸ ਸਬੰਧੀ ਅੱਜ ਫ਼ੈਸਲਾ ਆਉਂਣਾ ਸੀ ਪਰ ਅਦਾਲਤ ਨੇ ਸਜ਼ਾ ਸਬੰਧੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਜਾਣਕਾਰੀ ਅਨੁਸਾਰ ਮਹਿਪਾਲਪੁਰ 'ਚ ਸਿੱਖਾਂ ਦੇ ਕਤਲ ਮਾਮਲੇ 'ਚ 20 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

ਇਸ ਦੌਰਾਨ ਅਦਾਲਤ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀ ਅਤੇ ਪਟਿਆਲਾ ਹਾਊਸ ਕੋਰਟ 'ਚ ਅੱਜ ਉਸ ਵੇਲੇ ਮਾਮਲਾ ਗਰਮਾ ਗਿਆ ਜਦੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਯਸ਼ਪਾਲ ਦੇ ਥੱਪੜ ਜੜ ਦਿੱਤਾ।ਇਸ ਮੌਕੇ ਪਹੁੰਚੀ ਪੁਲਿਸ ਨੇ ਇਸ ਸਥਿਤੀ ਨੂੰ ਸੰਭਾਲ ਲਿਆ ਹੈ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੋਰਟ ਵੱਲੋਂ ਦੋਸ਼ੀਆਂ ਦੀ ਸਜ਼ਾ 'ਤੇ ਫੈਸਲਾ ਸੁਰੱਖਿਅਤ ਰੱਖਣ ਮਗਰੋਂ ਪੁਲਿਸ ਦੋਸ਼ੀਆਂ ਨੂੰ ਕੋਰਟ ਕੰਪਲੈਕਸ ਤੋਂ ਬਾਹਰ ਲੈ ਕੇ ਜਾ ਰਹੀ ਸੀ।

ਦੱਸ ਦਈਏ ਕਿ ਸੈਸ਼ਨ ਜੱਜ ਅਜੈ ਪਾਂਡੇ ਨੇ ਕੱਲ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਮਾਮਲੇ ਵਿੱਚ ਨਰੇਸ਼ ਸਿਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ।ਜ਼ਿਕਰਯੋਗ ਹੈ ਕਿ 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਦਾ ਦਿੱਲੀ ਸਮੇਤ ਪੂਰੇ ਭਾਰਤ ਵਿੱਚ 1 ਨਵੰਬਰ ਤੋਂ ਲੈ ਕੇ 3 ਨਵੰਬਰ ਤੱਕ ਲਗਾਤਾਰ ਤਿੰਨ ਦਿਨ ਕਤਲੇਆਮ ਕੀਤਾ ਗਿਆ ਸੀ।ਇਸ ਕਤਲੇਆਮ ਨੂੰ 34 ਸਾਲ ਹੋ ਗਏ ਹਨ ਅਤੇ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਨਾਲ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ।

https://www.facebook.com/ptcnewsonline/videos/376406299765677/

-PTCNews

Related Post