ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

By  Jagroop Kaur January 26th 2021 06:32 PM

ਗਣਤੰਤਰ ਦਿਹਾੜੇ 'ਤੇ ਕਿਸਾਨਾਂ ਵਲੋਂ ਦਿੱਲੀ 'ਚ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਤੋਂ ਅੱਜ ਜਿਹੜੇ ਦ੍ਰਿਸ਼ ਦੇਖਣ ਨੂੰ ਮਿਲੇ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇ।Farmers Tractor March Violence: Punjab CM Captain Amarinder Singh ordered high alert in Punjab amid violence at tractor march in Delhi.

ਕੈਪਟਨ ਨੇ ਕਿਹਾ ਕਿ ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਤੱਕ ਕਰਨੀ ਪਈ। ਕੈਪਟਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਤੋਂ ਵਾਪਸ ਬਾਰਡਰਾਂ 'ਤੇ ਚਲੇ ਜਾਣ, ਜਿੱਥੇ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ।

ਦਿੱਲੀ 'ਚ ਕਿਸਾਨ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹਾਂ।Farmers Tractor March Violence: Punjab CM Captain Amarinder Singh ordered high alert in Punjab amid violence at tractor march in Delhi.

ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰਦੇ ਹਾਂ। ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਸੰਗਠਨਾਂ ਅਤੇ ਵਿਅਕਤੀਆਂ ਨੇ ਤੈਅ ਰਸਤਿਆਂ ਨੂੰ ਛੱਡਿਆ।ਇਹ ਬਿਲਕੁਲ ਨਿੰਦਣਯੋਗ ਤੇ ਨਾ ਬਰਦਾਸ਼ਤਯੋਗ ਹੈ।

ਸੰਯੁਕਤ ਕਿਸਾਨ ਮੋਰਚੇ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਹੈ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।

Related Post