ਦਿੱਲੀ: ਹੁਣ ਕਾਰ 'ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂ

By  Ravinder Singh February 27th 2022 11:52 AM

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਘੱਟਦੇ ਕੇਸਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਲੋਕਾਂ ਨੂੰ ਪਾਬੰਦੀਆਂ ਵਿਚੋਂ ਛੋਟ ਦਿੱਤੀ ਹੈ। ਦਿੱਲੀ ਵਿੱਚ ਬਿਨਾਂ ਮਾਸਕ ਨਿੱਜੀ ਕਾਰਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਸੋਮਵਾਰ ਤੋਂ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਨੈਸ਼ਨਲ ਕੈਪੀਟਲਜ਼ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਨੇ ਕੋਵਿਡ -19 ਦੀ ਸਮੀਖਿਆ ਕਰਨ ਲਈ ਬੁਲਾਈ ਗਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ। ਦਿੱਲੀ: ਹੁਣ ਕਾਰ 'ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂਹੁਕਮ ਵਿੱਚ ਕਿਹਾ ਗਿਆ ਹੈ ਕਿ ਧਾਰਾ 3(h)(c)ਦੇ ਸਬੰਧ ਵਿੱਚ ਜਿਸ ਵਿੱਚ ਸਾਰੀਆਂ ਜਨਤਕ ਥਾਵਾਂ 'ਤੇ ਫੇਸ ਮਾਸਕ/ਕਵਰ ਨਾ ਪਹਿਨਣ ਨੂੰ ਅਪਰਾਧ ਬਣਾਇਆ ਗਿਆ ਹੈ, ਇਸ ਵਿਵਸਥਾ ਤਹਿਤ 28 ਫਰਵਰੀ ਤੋਂ ਨਿੱਜੀ ਚਾਰ ਪਹੀਆ ਵਾਹਨ ਵਿੱਚ ਇਕੱਠੇ ਯਾਤਰਾ ਕਰਨ ਵਾਲੇ ਵਿਅਕਤੀਆਂ 'ਤੇ ਜੁਰਮਾਨਾ ਲਾਗੂ ਨਹੀਂ ਹੋਵੇਗਾ। ਸ਼ੁੱਕਰਵਾਰ ਨੂੰ ਹੋਈ ਡੀਡੀਐੱਮਏ ਦੀ ਬੈਠਕ 'ਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਉਤੇ ਜੁਰਮਾਨਾ 2,000 ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿੱਤਾ ਗਿਆ। ਦਿੱਲੀ: ਹੁਣ ਕਾਰ 'ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂਇਸ ਤੋਂ ਪਹਿਲਾਂ, 4 ਫਰਵਰੀ ਨੂੰ ਇੱਕ ਹੁਕਮ ਵਿੱਚ ਕਾਰਾਂ ਵਿੱਚ ਇਕੱਲੇ ਸਫ਼ਰ ਕਰਨ ਵਾਲੇ ਡਰਾਈਵਰਾਂ ਨੂੰ ਮਾਸਕ ਪਹਿਨਣ ਤੋਂ ਛੋਟ ਦਿੱਤੀ ਗਈ ਸੀ। ਇਹ ਨਿਰਦੇਸ਼ ਦਿੱਲੀ ਹਾਈ ਕੋਰਟ ਵੱਲੋਂ ਨਿਯਮ ਨੂੰ 'ਬੇਤੁਕਾ' ਕਰਾਰ ਦੇਣ ਤੋਂ ਬਾਅਦ ਪਾਸ ਕੀਤਾ ਗਿਆ ਸੀ। ਇਸ ਦੌਰਾਨ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 440 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਮਾਰੀ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ। ਦਿੱਲੀ: ਹੁਣ ਕਾਰ 'ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂਇਨਫੈਕਸ਼ਨ ਦੀ ਦਰ 0.83 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਜਾਰੀ ਇੱਕ ਬੁਲੇਟਿਨ ਵਿੱਚ ਦਿੱਤੀ ਗਈ ਹੈ। ਬੁਲੇਟਿਨ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਹੁਣ ਤੱਕ ਕੋਰੋਨਾ ਲਾਗ ਦੇ 18,59,054 ਮਾਮਲੇ ਸਾਹਮਣੇ ਆਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 26,119 ਤੱਕ ਪਹੁੰਚ ਗਈ ਹੈ। ਹੁਣ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਰਹੇ ਹਨ ਜਿਸ ਕਾਰਨ ਜਨਜੀਵਨ ਲੀਹ ਉਤੇ ਆ ਰਿਹਾ ਹੈ। ਇਸ ਤੋਂ ਇਲਾਵਾ ਦਿੱਲੀ ਸਰਕਾਰ ਵੀ ਲੋਕਾਂ ਨੂੰ ਪਾਬੰਦੀਆਂ ਤੋਂ ਛੋਟ ਦੇ ਰਹੀ ਹੈ। ਇਹ ਵੀ ਪੜ੍ਹੋ : UP Election 2022 Live Updates: ਪੰਜਵੇਂ ਪੜਾਅ ਲਈ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 8% ਵੋਟਿੰਗ

Related Post