ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra June 3rd 2019 02:14 PM

ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਦਿੱਲੀ ਦੇ ਉੱਤਰੀ-ਪੱਛਮੀ ਹਲਕੇ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Delhi MP And Singer Hans Raj Hans At Sri Harmandir Sahib
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਓਥੇ ਹੰਸ ਰਾਜ ਹੰਸ ਨੇ ਚੋਣ ਜਿੱਤਣ ਮਗਰੋਂ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਭੇਂਟ ਕਰਕੇ ਹੰਸ ਰਾਜ ਹੰਸ ਦਾ ਸਨਮਾਨ ਕੀਤਾ ਹੈ।

Delhi MP And Singer Hans Raj Hans At Sri Harmandir Sahib
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਤੋਂ ਪਹਿਲਾਂ ਅੱਜ ਸਵੇਰੇ ਹੰਸ ਰਾਜ ਹੰਸ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਸਤੇ 'ਚ ਜੰਡਿਆਲਾ ਗੁਰੂ ਵਿਖੇ ਪਹੁੰਚੇ ਸਨ।ਜਿਥੇ ਭਾਜਪਾ ਵਰਕਰਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਸੂਬੇ 'ਚ ਨਵੇਂ ਪ੍ਰਾਜੈਕਟ ਵੀ ਲਿਆਂਦੇ ਜਾਣਗੇ।

Delhi MP And Singer Hans Raj Hans At Sri Harmandir Sahib
ਦਿੱਲੀ ਤੋਂ ਲੋਕ ਸਭਾ ਮੈਂਬਰ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ ‘ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਜ਼ਿਕਰਯੋਗ ਹੈ ਕਿ ਗਾਇਕ ਹੰਸ ਰਾਜ ਹੰਸ ਨੇ ਨਵੀਂ ਦਿੱਲੀ ਦੇ ਉੱਤਰੀ-ਪੱਛਮੀ ਹਲਕੇ ਤੋਂ ਸਾਢੇ 5 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰ ਕੇ ਰਾਜਧਾਨੀ ਦਿੱਲੀ ਵਿਚ ਨਵਾਂ ਇਤਿਹਾਸ ਬਣਾਇਆ ਹੈ।

-PTCNews

Related Post