ਤੇਲ ਖਰੀਦਣ ਵਾਲਿਆਂ ਲਈ ਅੱਜ ਫਿਰ ਆਈ ਇਹ ਵੱਡੀ ਖੁਸ਼ਖਬਰੀ, ਜਾਣੋ ਮਾਮਲਾ

By  Joshi November 5th 2018 02:12 PM

ਤੇਲ ਖਰੀਦਣ ਵਾਲਿਆਂ ਲਈ ਅੱਜ ਫਿਰ ਆਈ ਇਹ ਵੱਡੀ ਖੁਸ਼ਖਬਰੀ, ਜਾਣੋ ਮਾਮਲਾ,ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵੀ ਦੇਸ਼ ਦੀ ਰਾਜਧਾਨੀ 'ਚ ਪੈਟਰੋਲ ਦੀਆਂ ਕੀਮਤਾਂ ਵਿੱਚ 22 ਪੈਸੇ ਦੀ ਕਮੀ ਦੇਖੀ ਗਈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਘਟ ਕੇ 78.56 ਪੈਸੇ ਪ੍ਰਤੀ ਲੀਟਰ ਪਹੁੰਚ ਗਈ।

ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ 20 ਪੈਸੇ ਦੀ ਕਮੀ ਹੋਈ ਹੈ।ਨਾਲ ਹੀ ਡੀਜ਼ਲ ਦੀ ਕੀਮਤ 73.16 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਨਾਲ ਹੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 84.06 ਰੁਪਏ ਦਰਜ ਕੀਤੀ ਗਈ। ਪੈਟਰੋਲ ਦੀ ਕੀਮਤ ਵਿੱਚ 22 ਪੈਸੇ ਦੀ ਕਮੀ ਦਰਜ ਕੀਤੀ ਗਈ ਹੈ। ਨਾਲ ਹੀ ਡੀਜ਼ਲ ਦੀ ਕੀਮਤ 21 ਪੈਸੇ ਘਟ ਕੇ 76.67 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ।

ਹੋਰ ਪੜ੍ਹੋ:ਤੇਲ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਜਾਣੋ ਮਾਮਲਾ

ਦੱਸਣਯੋਗ ਹੈ ਕਿ ਪਿਛਲੇ ਦਿਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ ਵਿੱਚ 21 ਪੈਸੇ ਪ੍ਰਤੀ ਲੀਟਰ ਦੀ ਕਮੀ ਦਰਜ ਕੀਤੀ ਗਈ ਸੀ। ਇਸ ਨਾਲ ਰਾਜਧਾਨੀ ਵਿੱਚ ਪੈਟਰੋਲ ਦੀਆਂ ਕੀਮਤਾਂ 78.78 ਰੁਪਏ ਪ੍ਰਤੀ ਲੀਟਰ ਹੋ ਗਈਆਂ ਸਨ। ਉਥੇ ਹੀ ਡੀਜ਼ਲ ਦੇ ਮੁੱਲ 17 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਦੇ ਨਾਲ 73.36 ਰੁਪਏ ਪ੍ਰਤੀ ਲੀਟਰ ਹੋ ਗਏ ਸਨ।

—PTC News

 

Related Post