6 ਦਿਨਾਂ ਬਾਅਦ ਪੈਟਰੋਲ-ਡੀਜ਼ਲ ਦੀਆਂ ਘਟੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

By  Jashan A January 16th 2019 11:27 AM -- Updated: January 16th 2019 03:39 PM

6 ਦਿਨਾਂ ਬਾਅਦ ਪੈਟਰੋਲ-ਡੀਜ਼ਲ ਦੀਆਂ ਘਟੀਆਂ ਕੀਮਤਾਂ, ਜਾਣੋ ਅੱਜ ਦਾ ਰੇਟ। ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦਾ ਮੁਹਾਲ ਕਰਕੇ ਰੱਖਿਆ ਹੋਇਆ ਹੈ, ਪਰ ਅੱਜ ਲੋਕਾਂ ਨੂੰ ਤੇਲ ਦੀਆਂ ਕੀਮਤਾਂ 'ਚ ਕੁਝ ਰਾਹਤ ਮਿਲੀ ਹੈ। ਛੇ ਦਿਨਾਂ ਤੋਂ ਬਾਅਦ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ ਗਈ ਹੈ। [caption id="attachment_241126" align="aligncenter" width="300"]petrol 6 ਦਿਨਾਂ ਬਾਅਦ ਪੈਟਰੋਲ-ਡੀਜ਼ਲ ਦੀਆਂ ਘਟੀਆਂ ਕੀਮਤਾਂ, ਜਾਣੋ ਅੱਜ ਦਾ ਰੇਟ[/caption] ਜਿਸ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 8 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 13 ਪੈਸੇ ਸਸਤਾ ਹੋਇਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 70.33 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਘੱਟ ਕੇ 64.59 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਪੈਟਰੋਲ ਦੀ ਕੀਮਤ .28 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ .29 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਸੀ। [caption id="attachment_241128" align="aligncenter" width="300"]petrol 6 ਦਿਨਾਂ ਬਾਅਦ ਪੈਟਰੋਲ-ਡੀਜ਼ਲ ਦੀਆਂ ਘਟੀਆਂ ਕੀਮਤਾਂ, ਜਾਣੋ ਅੱਜ ਦਾ ਰੇਟ[/caption] ਉਥੇ ਹੀ ਜੇ ਗੱਲ ਕੀਤੀ ਜਾਵੇ ਬਾਕੀ ਸੂਬਿਆਂ ਦੀ ਤਾਂ ਮੁੰਬਈ 'ਚ ਪੈਟਰੋਲ 75.97 ਰੁਪਏ, ਕੋਲਕਾਤਾ ਵਿਚ 72.44 ਰੁਪਏ, ਚੇਨਈ 'ਚ 73.00 ਰੁਪਏ, ਹਿਮਾਚਲ 'ਚ 69.32 ਰੁਪਏ ਅਤੇ ਹਰਿਆਣੇ 'ਚ 71.26 ਰੁਪਏ ਪ੍ਰਤੀ ਲਿਟਰ ਮਿਲ ਰਹੀ ਹੈ। -PTC News

Related Post