ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

By  Shanker Badra January 21st 2021 09:19 AM -- Updated: January 21st 2021 10:14 AM

ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।  26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਤੀਜੇ ਦਿਨ ਵੀ ਮੀਟਿੰਗ ਹੋਣੀ ਹੈ। ਇਸ ਮੀਟਿੰਗ 'ਚ ਟਰੈਕਟਰ ਪਰੇਡ ਦੇ ਰੂਟ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

Delhi police and Farmers between meeting today regarding Kisan Tractor Parade on january 26 ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਬਾਹਰੀ ਰਿੰਗ ਰੋਡ 'ਤੇ ਪਰੇਡ ਕਰਨ ਲਈ ਬਜ਼ਿੱਦ , ਪੁਲਿਸ ਨੇ ਕਿਸਾਨਾਂ ਨੂੰ ਆਪਣਾ ਰੂਟ ਪਲਾਨ ਬਦਲਣ ਲਈ ਕਿਹਾ

ਇਸ ਤੋਂ ਪਹਿਲਾਂ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਅਪਣਾ 26 ਜਨਵਰੀ ਦਾ ਪੂਰਾ ਰੋਡਮੈਪ ਦੱਸਿਆ ਸੀ। ਕਿਸਾਨ ਬਾਹਰੀ ਰਿੰਗ ਰੋਡ 'ਤੇ ਪਰੇਡ ਕਰਨ ਨੂੰ ਬਜ਼ਿਦ ਹਨ। ਪੁਲਿਸ ਨੇ ਕਿਸਾਨਾਂ ਨੂੰ ਆਪਣਾ ਰੂਟ ਪਲਾਨ ਬਦਲਣ ਲਈ ਕਿਹਾ ਹੈ। ਕਿਸਾਨ ਆਗੂਆਂ ਦੀ 7 ਮੈਂਬਰੀ ਕਮੇਟੀ ਨੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

Delhi police and Farmers between meeting today regarding Kisan Tractor Parade on january 26 ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਜਿੱਥੇ ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 10ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ।

Kisan Andolan:  ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ

Delhi police and Farmers between meeting today regarding Kisan Tractor Parade on january 26 ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਇਸ ਦੌਰਾਨ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਫ਼ਿਲਹਾਲ ਕਿਸਾਨਾਂ ਨੇ ਨਾਕਾਰ ਦਿੱਤਾ ਹੈ। ਇਸ ਮੀਟਿੰਗ 'ਚ ਕਿਸਾਨਾਂ ਨੇ NIA ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਜਾ ਰਹੇ ਸੰਮਨਾਂ 'ਤੇ ਇਤਰਾਜ਼ ਜਤਾਇਆ ਹੈ।ਖੇਤੀਬਾੜੀ ਮੰਤਰੀਤੋਮਰ ਨੇ ਕਿਹਾ ਕਿ ਕਿਸੇ ਬੇਕਸੂਰ ਨਾਲ ਕੋਈ ਬੇਇਨਸਾਫ਼ੀ ਨਹਈਂ ਹੋਵੇਗੀ।

-PTCNews

Related Post