ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

By  Shanker Badra January 21st 2021 01:22 PM -- Updated: January 21st 2021 01:28 PM

ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।  26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਤੀਜੇ ਦਿਨ ਵੀ ਮੀਟਿੰਗ ਹੋਈ ਹੈ , ਜੋ ਬੇਸਿੱਟਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਇਸ ਦੌਰਾਨ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਟਰੈਕਟਰ ਪਰੇਡ ਦੇ ਰੂਟ ਨੂੰ ਲੈ ਕੇ ਅਜੇ ਕੋਈ ਸਹਿਮਤੀ ਨਹੀਂ ਬਣੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਟਰੈਕਟਰ ਪਰੇਡ ਦਿੱਲੀ ਤੋਂ ਬਾਹਰ ਕੀਤੀ ਜਾਵੇ ਪਰ ਕਿਸਾਨ ਰਿੰਗ ਰੋਡ 'ਤੇ ਪਰੇਡ ਕਰਨ ਲਈ ਬਜ਼ਿਦ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅੰਦਰ ਪਰੇਡ ਦੀ ਪੁਲਿਸ ਇਜਾਜ਼ਤ ਨਹੀਂ ਦੇ ਰਹੀ।

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਇਸ ਤੋਂ ਪਹਿਲਾਂ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨੂੰ ਅਪਣਾ 26 ਜਨਵਰੀ ਦਾ ਪੂਰਾ ਰੋਡਮੈਪ ਦੱਸਿਆ ਸੀ। ਪੁਲਿਸ ਨੇ ਕਿਸਾਨਾਂ ਨੂੰ ਆਪਣਾ ਰੂਟ ਪਲਾਨ ਬਦਲਣ ਲਈ ਕਿਹਾ ਹੈ। ਕਿਸਾਨ ਆਗੂਆਂ ਦੀ 7 ਮੈਂਬਰੀ ਕਮੇਟੀ ਨੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਦੀ ਪੁਲਿਸ ਨਾਲ ਕੱਲ੍ਹ ਮੁੜ ਮੀਟਿੰਗ ਹੋਵੇਗੀ।

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

Kisan Andolan:  ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 10ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਫ਼ਿਲਹਾਲ ਕਿਸਾਨਾਂ ਨੇ ਨਾਕਾਰ ਦਿੱਤਾ ਹੈ।

-PTCNews

Related Post