ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

By  Shanker Badra February 23rd 2021 10:54 AM

ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ 'ਤੇ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 2 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕਜੰਮੂ ਦੇ ਰਹਿਣ ਵਾਲੇ ਮਹਿੰਦਰ ਸਿੰਘ ਖਾਲਸਾ ਅਤੇ ਮਨਦੀਪ ਸਿੰਘ ਨੂੰ ਜੰਮੂ ਪੁਲਿਸ ਦੀ ਮਦਦ ਨਾਲਦਿੱਲੀ ਪੁਲਿਸ ਵੱਲੋਂ ਮੋਸਟ ਵਾਂਟੇਡ ਦੱਸ ਕੇ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'

Delhi Police arrested two more persons from Jammu in Red Fort violence case ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਨੇ ਦੱਸਿਆ ਕਿ ਜਸਪ੍ਰੀਤ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ। ਉਹ ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜ੍ਹਿਆ ਵੀ ਸੀ।

Delhi Police arrested two more persons from Jammu in Red Fort violence case ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਉਰਫ਼ ਸੰਨੀ (29 ਸਾਲ) ਦਿੱਲੀ ਦੇ ਸਵਰੁਪ ਨਗਰ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਵਲੋਂ ਜਾਰੀ ਇਕ ਤਸਵੀਰ ਵਿਚ ਨਜ਼ਰ ਆ ਰਿਹਾ ਹੈ ਕਿ ਜਸਪ੍ਰੀਤ ਸਿੰਘ ਲਾਲ ਕਿਲ੍ਹਾ ਹਿੰਸਾ ਦੇ ਮੁੱਖ ਦੋਸ਼ੀਆਂ ਵਿਚ ਸ਼ਾਮਲ ਮਨਿੰਦਰ ਸਿੰਘ ਉਰਫ਼ ਮੋਨੀ ਦੇ ਪਿੱਛੇ ਗੁੰਬਦ 'ਤੇ ਖੜਾ ਵਿਖਾਈ ਦੇ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ ,ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ 'ਤੇ ਘਟਨਾ ਸਥਾਨ 'ਤੇ ਦੇਖਿਆ ਗਿਆ ਸੀ।

-PTCNews

Related Post