ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ

By  Shanker Badra January 22nd 2021 11:58 AM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਫ਼ਿਰ ਦਿੱਲੀ ਦੇ ਵਿਗਿਆਨ ਭਵਨ ਵਿਖੇ 11ਵੇਂ ਗੇੜ ਦੀ ਮੀਟਿੰਗ ਹੋਵੇਗੀ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰਾਨ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

Delhi Police Broke the windscreen of Farmer leaders Ruldu Singh Mansa Car ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ

ਇਸ ਦੌਰਾਨ ਮੀਟਿੰਗ 'ਚ ਜਾਣ ਤੋਂ ਪਹਿਲਾਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰੁਲਦੂ ਸਿੰਘ ਮਾਨਸਾ ਨੇ ਸਰਕਾਰ 'ਤੇ ਇਲਜ਼ਾਮਲਾਇਆ ਹੈ ਕਿਦਿੱਲੀ ਪੁਲਿਸ ਨੇਮੇਰੀ ਗੱਡੀ ਦਾ ਸ਼ੀਸ਼ਾ ਤੋੜਿਆ  ਹੈ। ਉਨ੍ਹਾਂ ਕਿਹਾ ਕਿਇਹ ਮੁੱਦਾ ਸਰਕਾਰ ਸਾਹਮਣੇ ਚੁੱਕਿਆ ਜਾਵੇਗਾ।

Delhi Police Broke the windscreen of Farmer leaders Ruldu Singh Mansa Car ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ

ਦੱਸਣਯੋਗ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ।ਸਰਕਾਰ ਨੇ ਕਿਹਾ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਆਗੂ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ ਗੱਲਬਾਤ

Delhi Police Broke the windscreen of Farmer leaders Ruldu Singh Mansa Car ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਟਰੈਕਟਰ ਪਰੇਡ 'ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਦਿੱਲੀ ਪੁਲਿਸ ਨੂੰ ਹੀ ਫ਼ੈਸਲਾ ਕਰਨਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ , ਅਸੀਂ ਇਸ ਵਿੱਚ ਦਖ਼ਲ ਨਹੀਂ ਦੇਵਾਂਗੇ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਜਾਂ ਕਿਸੇ ਪ੍ਰਦਰਸ਼ਨ 'ਤੇ ਪਾਬੰਦੀ ਨਹੀਂ ਲਗਾ ਸਕਦੇ।

-PTCNews

Related Post