ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੀ ਪੁਲਿਸ, ਦਿੱਲੀ ਹਿੰਸਾ ਮਾਮਲੇ 'ਚ ਰਾਕੇਸ਼ ਟਿਕੈਤ ਨੂੰ ਦਿੱਤਾ ਨੋਟਿਸ

By  Shanker Badra January 28th 2021 03:14 PM

ਨਵੀਂ ਦਿੱਲੀ :ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਨੇਤਾਵਾਂ 'ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਿਲਸਿਲੇ ਵਿਚ ਕੁੱਝ ਕਿਸਾਨ ਲੀਡਰਾਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ।

Delhi Police pasted on the tent to BKU leader Rakesh Tikait post tractor rally violence ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚਪਹੁੰਚੀ ਪੁਲਿਸ, ਦਿੱਲੀ ਹਿੰਸਾ ਮਾਮਲੇ 'ਚ ਰਾਕੇਸ਼ ਟਿਕੈਤ ਨੂੰ ਦਿੱਤਾ ਨੋਟਿਸ

ਪੜ੍ਹੋ ਹੋਰ ਖ਼ਬਰਾਂ : ਸਿੰਘੂ ਬਾਰਡਰ 'ਤੇ ਬਣਿਆ ਟਕਰਾਅ ਦਾ ਮਾਹੌਲ , ਦਿੱਲੀ ਦੇ ਲੋਕਾਂ ਵੱਲੋਂ ਕਿਸਾਨਾਂ ਖਿਲਾਫ਼ ਨਾਅਰੇਬਾਜ਼ੀ ,ਰਸਤਾ ਖੋਲ੍ਹਣ ਦੇ ਲੱਗ ਰਹੇ ਨਾਅਰੇ

ਇਸ ਵਿਚਕਾਰ ਦਿੱਲੀ ਪੁਲਿਸ ਵੀਰਵਾਰ ਦੁਪਹਿਰ ਵੇਲੇ ਗਾਜ਼ੀਪੁਰ ਬਾਰਡਰ 'ਤੇ ਪਹੁੰਚੀ, ਜਿੱਥੇ ਪੁਲਿਸ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਨੋਟਿਸ ਸੌਂਪਿਆ ਹੈ। ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਕਈ ਕਿਸਾਨ ਆਗੂਆਂ ਨੂੰ ਲੁਕਆਊਟ ਨੋਟਿਸ ਜਾਰੀ ਕਰ ਰਹੀ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਪੁਲਿਸ ਨੂੰ ਨੋਟਿਸ ਦਾ ਜਵਾਬ ਦੇਣਗੇ।

Delhi Police pasted on the tent to BKU leader Rakesh Tikait post tractor rally violence ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚਪਹੁੰਚੀ ਪੁਲਿਸ, ਦਿੱਲੀ ਹਿੰਸਾ ਮਾਮਲੇ 'ਚ ਰਾਕੇਸ਼ ਟਿਕੈਤ ਨੂੰ ਦਿੱਤਾ ਨੋਟਿਸ

ਦਿੱਲੀ ਪੁਲਿਸ ਨੇ ਰਾਕੇਸ਼ ਟਿਕੈਤ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ 26 ਜਨਵਰੀ ਨੂੰ ਟਰੈਕਟਰ ਰੈਲੀ ਸਬੰਧੀ ਪੁਲਿਸ ਨਾਲ ਸਮਝੌਤੇ ਨੂੰ ਤੋੜਨ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਪੁਲਿਸ ਨੇ ਟਿਕੈਤ ਨੂੰ ਤਿੰਨ ਦਿਨਾਂ 'ਚ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ 'ਤੇ ਟਿਕੈਤ ਦੇ ਟੈਂਟ 'ਤੇ ਇਸ ਨੋਟਿਸ ਨੂੰ ਚਿਪਕਾ ਵੀ ਦਿੱਤਾ ਹੈ।

Delhi Police pasted on the tent to BKU leader Rakesh Tikait post tractor rally violence ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚਪਹੁੰਚੀ ਪੁਲਿਸ, ਦਿੱਲੀ ਹਿੰਸਾ ਮਾਮਲੇ 'ਚ ਰਾਕੇਸ਼ ਟਿਕੈਤ ਨੂੰ ਦਿੱਤਾ ਨੋਟਿਸ

ਗਾਜ਼ੀਪੁਰ ਬਾਰਡਰ ਦੇ ਯੂ.ਪੀ. ਗੇਟ 'ਤੇ ਪੁਲਿਸ ਚੌਕੀ 'ਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਤੋਂ ਇਲਾਵਾ ਯੂ.ਪੀ. ਰੋਡਵੇਜ਼ ਦੀਆਂ ਦਰਜਨਾਂ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ ਇਸ ਗੱਲ ਦਾ ਖ਼ਦਸ਼ਾ ਹੈ ਕਿ ਇਨ੍ਹਾਂ ਬੱਸਾਂ ਨੂੰ ਉਨ੍ਹਾਂ ਨੂੰ ਘਰਾਂ 'ਚ ਪਹੁੰਚਾਉਣ ਲਈ ਤਾਇਨਾਤ ਕੀਤਾ ਗਿਆ ਹੈ। ਉੱਧਰ ਇਨ੍ਹਾਂ ਬੱਸਾਂ ਦੀ ਤਾਇਨਾਤੀ ਤੋਂ ਬਾਅਦ ਕਿਸਾਨਾਂ ਦੀ ਕਾਰਜਸ਼ੀਲਤਾ ਵੀ ਕਾਫ਼ੀ ਵਧ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ 'ਤੇ ਉਹ ਘਰ ਨਹੀਂ ਜਾਣਗੇ।

Delhi Police pasted on the tent to BKU leader Rakesh Tikait post tractor rally violence ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚਪਹੁੰਚੀ ਪੁਲਿਸ, ਦਿੱਲੀ ਹਿੰਸਾ ਮਾਮਲੇ 'ਚ ਰਾਕੇਸ਼ ਟਿਕੈਤ ਨੂੰ ਦਿੱਤਾ ਨੋਟਿਸ

ਪੜ੍ਹੋ ਹੋਰ ਖ਼ਬਰਾਂ : ਯੂਪੀ ਪੁਲਿਸ ਨੇ ਬਾਗਪਤ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ 'ਤੇ ਅੱਧੀ ਰਾਤ ਨੂੰ ਕੀਤਾ ਲਾਠੀਚਾਰਜ 

ਦੱਸਣਯੋਗ ਹੈ ਕਿ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਟਰੈਕਟਰ ਰੈਲੀ (Tractor Rally) ਕਰਨ ਵਾਲੇ ਕਿਸਾਨ ਆਗੂਆਂ (Farmer Leaders) ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਦਿੱਲੀ ਹਿੰਸਾ ਮਾਮਲੇ ਵਿੱਚ ਕਿਸਾਨ ਆਗੂਆਂ ਦੇ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ , ਉਹ ਲੋਕ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ। ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 63 ਦਿਨਾਂ ਤੋਂ ਧਰਨਾ ਦੇ ਰਹੇ (farmer Protest) ਕਿਸਾਨਾਂ ਨੇ ਗਣਤੰਤਰ ਦਿਵਸ (Republic Day) ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਸੀ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਅੰਦੋਲਨ ਅੰਦਰ ਵੜ ਕੇ ਦਿੱਲੀ ਅੰਦਰ ਕਾਫ਼ੀ ਹਿੰਸਾ ਕੀਤੀ ਸੀ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਜਿਸ ਤੋਂ ਬਾਅਦ ਲਾਲ ਕਿਲ੍ਹੇ 'ਤੇ ਹਾਲਾਤ ਕਾਫੀ ਗੰਭੀਰ ਬਣ ਗਏ ਸਨ।

-PTCNews

Related Post