ਦਿੱਲੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ 15 ਲੋਕਾਂ ਖਿਲਾਫ਼ ਕੇਸ ਦਰਜ

By  Shanker Badra January 27th 2021 10:27 AM

ਨਵੀਂ ਦਿੱਲੀ : ਦਿੱਲੀ ਵਿੱਚ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਹੋਈ ਹਿੰਸਾ ਵਿੱਚ ਘੱਟੋ-ਘੱਟ 86 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਹੁਣ ਤੱਕ 15 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਵਿੱਚੋਂ 5 ਐਫਆਈਆਰ ਪੂਰਬੀ ਰੇਂਜ ਵਿੱਚ ਦਰਜ ਕੀਤੀਆਂ ਗਈਆਂ ਹਨ।

Delhi Police says, 86 cops injured, 22 cases filed over tractor rally violence ਦਿੱਲੀ 'ਚ ਕਿਸਾਨਾਂ ਦੀ ਟਰੈਕਟਰਪਰੇਡ ਦੌਰਾਨ ਹੋਈ ਹਿੰਸਾ ਮਗਰੋਂ 15 ਲੋਕਾਂ ਖਿਲਾਫ਼ ਕੇਸ ਦਰਜ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ

ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਹਿੰਸਾ ਦੇ ਪਿੱਛੇ ਕੁਝ ਸਮਾਜ ਵਿਰੋਧੀ ਅਨਸਰ ਸਨ, ਜਿਨ੍ਹਾਂ ਦੀ ਪਛਾਣ ਕੀਤੀ ਜਾਵੇਗੀ । ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਹਿੰਸਾ ਤੋਂ ਬਾਅਦ ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਵਿਵਸਥਾ ਹੈ। ਟਿਕੈਤ ਨੇ ਇਹ ਵੀ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਪਰੇਡ ਲਈ ਪਹਿਲਾਂ ਤੋਂ ਨਿਰਧਾਰਤ ਕੀਤੇ ਰੂਟਾਂ ਦੇ ਨਾਲ ਕੁਝ ਥਾਵਾਂ 'ਤੇ ਗਲਤ ਤਰੀਕੇ ਨਾਲ ਬੈਰੀਕੇਡ ਲਗਾਏ ਸਨ।

Delhi Police says, 86 cops injured, 22 cases filed over tractor rally violence ਦਿੱਲੀ 'ਚ ਕਿਸਾਨਾਂ ਦੀ ਟਰੈਕਟਰਪਰੇਡ ਦੌਰਾਨ ਹੋਈ ਹਿੰਸਾ ਮਗਰੋਂ 15 ਲੋਕਾਂ ਖਿਲਾਫ਼ ਕੇਸ ਦਰਜ

ਉਨ੍ਹਾਂ ਕਿਹਾ ਕਿ ਇਹ ਜਾਣਬੁੱਝ ਕੇ ਕਿਸਾਨਾਂ ਨੂੰ ਧੋਖਾ ਦੇਣ ਲਈ ਕੀਤਾ ਗਿਆ ਸੀ, ਜਿਸ ਕਾਰਨ ਕਿਸਾਨ ਟਰੈਕਟਰਾਂ 'ਤੇ ਭਟਕ ਗਏ।   ਟ੍ਰੈਕਟਰ ਪਰੇਡ 'ਚ ਹਿੰਸਾ ਮਗਰੋਂ ਲਾਲ ਕਿਲ੍ਹਾ ,ਮੈਟਰੋ ਸਟੇਸ਼ਨ ਦਾ ਐਂਟਰੀ ਗੇਟ ਬੰਦ ਕਰ ਦਿੱਤਾ ਗਿਆ। ਇੱਥੋਂ ਯਾਤਰੀਆਂ ਦੇ ਬਾਹਰ ਨਿੱਕਲਣ ਦੀ ਸੁਵਿਧਾ ਹੈ ਪਰ ਅੰਦਰ ਦਾਖਲ ਨਹੀਂ ਹੋ ਸਕਦੇ। ਹਾਲਾਂਕਿ ਬਾਕੀ ਸਾਰੇ ਮੈਟਰੋ ਸਟੇਸ਼ਨ ਖੁੱਲ੍ਹੇ ਹਨ।ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ।

Delhi Police says, 86 cops injured, 22 cases filed over tractor rally violence ਦਿੱਲੀ 'ਚ ਕਿਸਾਨਾਂ ਦੀ ਟਰੈਕਟਰਪਰੇਡ ਦੌਰਾਨ ਹੋਈ ਹਿੰਸਾ ਮਗਰੋਂ 15 ਲੋਕਾਂ ਖਿਲਾਫ਼ ਕੇਸ ਦਰਜ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ 

ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਟਰੈਕਟਰ ਪਰੇਡ ਵਿੱਚ ਦਾਖਲ ਹੋਣ ਦਾ ਮੌਕਾ ਮਿਲਿਆ ਹੈ। 26 ਜਨਵਰੀ ਟ੍ਰੈਕਟਰ ਪਰੇਡ 'ਚ ਹਿੰਸਾ ਤੋਂ ਬਾਅਦ ਦਿੱਲੀ ਛਾਉਣੀ ਬਣ ਗਈ ਹੈ। ਪੁਲਿਸ ਦੇ ਨਾਲ CRPF ਦੀਆਂ 15 ਕੰਪਨੀਆਂ ਤਾਇਨਾਤ ਹਨ। ਦੇਰ ਰਾਤ ਅੰਦੋਲਨਕਾਰੀਆਂ ਤੋਂ ਲਾਲ ਕਿਲ੍ਹਾ ਖਾਲੀ ਕਰਵਾ ਲਿਆ ਗਿਆ ਸੀ।

-PTCNews

Related Post