ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦਾ ਇਨ੍ਹਾਂ ਸੂਬਿਆਂ ਲਈ ਅਲਰਟ

By  Baljit Singh July 7th 2021 06:01 PM -- Updated: July 7th 2021 06:02 PM

ਨਵੀਂ ਦਿੱਲੀ: ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉਪ-ਹਿਮਾਲਿਆਈ ਪੱਛਮੀ ਬੰਗਾਲ ਅਤੇ ਅਸਾਮ ਵਿਚ ਲਹਿਰ ਚੱਲ ਰਹੀ ਹੈ। ਜਦੋਂ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਚੱਕਰਵਾਤੀ ਚੱਕਰ ਚੱਲ ਰਿਹਾ ਹੈ। ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਜੁਲਾਈ ਯਾਨੀ ਵੀਰਵਾਰ ਤੋਂ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 12 ਜੁਲਾਈ ਤੱਕ ਦਿੱਲੀ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੜੋ ਹੋਰ ਖਬਰਾਂ: PM ਮੋਦੀ ਮੰਤਰੀ ਮੰਡਲ ਦੀ ਅੰਤਮ ਸੂਚੀ ਜਾਰੀ, 43 ਮੰਤਰੀ ਚੁੱਕਣਗੇ ਸਹੁੰ

ਮੌਸਮ ਵਿਭਾਗ (ਆਈ.ਐੱਮ.ਡੀ.) ਦੀ ਭਵਿੱਖਬਾਣੀ ਅਨੁਸਾਰ ਦੱਖਣੀ ਪੱਛਮੀ ਮੌਨਸੂਨ ਦੇ 10 ਜੁਲਾਈ ਦੇ ਆਸ ਪਾਸ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਹੋਰ ਹਿੱਸਿਆਂ ਵਿਚ ਦਾਖਲ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਤਰ-ਪੱਛਮ ਅਤੇ ਮੱਧ ਭਾਰਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿਚ ਯੂਪੀ, ਪੰਜਾਬ, ਹਰਿਆਣਾ, ਦਿੱਲੀ ਵਿਚ ਗਰਮੀ ਤੋਂ ਰਾਹਤ ਮਿਲੇਗੀ।

ਪੜੋ ਹੋਰ ਖਬਰਾਂ: 30 ਦੇਸ਼ਾਂ ’ਚ ਫੈਲਿਆ ਕੋਰੋਨਾ ਦਾ ਨਵਾਂ Lambda Variant, ਵਧਿਆ ਖਤਰਾ

ਮੌਸਮ ਵਿਭਾਗ ਨੇ 8 ਜੁਲਾਈ ਤੋਂ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕਈ ਇਲਾਕਿਆਂ ਵਿਚ ਮੀਂਹ ਦੀਆਂ ਗਤੀਵਿਧੀਆਂ ਦੀ ਭਵਿੱਖਬਾਣੀ ਕੀਤੀ ਹੈ। ਆਈਐੱਮਡੀ ਨੇ ਕਿਹਾ ਕਿ ਬੰਗਾਲ ਦੀ ਖਾੜੀ ਤੋਂ ਚੱਲਣ ਵਾਲੀਆਂ ਨਮ ਪੂਰਬੀ ਹਵਾਵਾਂ 8 ਜੁਲਾਈ ਤੋਂ ਪੂਰਬੀ ਭਾਰਤ ਉੱਤੇ ਛਾਉਣ ਲੱਗਣਗੀਆਂ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿਚ 9 ਜੁਲਾਈ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੜੋ ਹੋਰ ਖਬਰਾਂ: ਹੈਤੀ ਦੇ ਰਾਸ਼ਟਰਪਤੀ ਜੋਵੇਨਲ ਮੋਇਸ ਦੀ ਹੱਤਿਆ, ਫਸਟ ਲੇਡੀ ਨੂੰ ਵੀ ਲੱਗੀ ਗੋਲੀ

-PTC News

Related Post