ਦਿੱਲੀ 'ਚ ਮਿਲਿਆ ਕੋਰੋਨਾ ਵਾਇਰਸ ਦਾ ਨਵਾਂ ਮਰੀਜ਼, ਹੁਣ ਤੱਕ 31 ਮਰੀਜ਼ਾਂ ਦੀ ਹੋਈ ਪੁਸ਼ਟੀ

By  PTC NEWS March 6th 2020 01:49 PM

ਨਵੀਂ ਦਿੱਲੀ: ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਦਾ ਕਹਿਰ ਹੁਣ ਭਾਰਤ 'ਚ ਖਲਬਲੀ ਮਚਾ ਰਿਹਾ ਹੈ। ਭਾਰਤ 'ਚ ਆਏ ਦਿਨ ਕਰੋਨਾ ਪੀੜਤਾਂ ਦੀ ਪੁਸ਼ਟੀ ਹੋ ਰਹੀ ਹੈ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਦਿੱਲੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਦਿੱਲੀ: ਕੋਰੋਨਾ ਦਾ ਨਵਾਂ ਮਰੀਜ਼ | New Patient coronavirus Delhi ਕੇਂਦਰੀ ਸਿਹਤ ਮੰਤਰਾਲੇ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਕਾਰਨ ਹੁਣ ਤੱਕ ਦੇਸ਼ 'ਚ 31 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁਕੀ ਹੈ। ਇਸ ਤੋਂ ਪਹਿਲਾਂ ਦਿੱਲੀ ਨਾਲ ਲੱਗਦੇ ਗਾਜ਼ੀਆਬਾਦ 'ਚ ਵੀ ਇਕ ਸ਼ਖਸ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਚੀਨ ‘ਚ ਫੈਲਿਆ ਇਹ ਜਾਨਲੇਵਾ ਕੋਰੋਨਾ ਵਾਇਰਸ 70 ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕਾ ਹੈ। ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਦੁਨੀਆ ਭਰ ‘ਚ ਹੁਣ ਤੱਕ ਇਸ ਵਾਇਰਸ ਕਾਰਨ 3000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਦਿੱਲੀ: ਕੋਰੋਨਾ ਦਾ ਨਵਾਂ ਮਰੀਜ਼ | New Patient coronavirus Delhi ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ। -PTC News

Related Post