ਦਿੱਲੀ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਲਈ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

By  Shanker Badra October 12th 2018 03:56 PM -- Updated: October 12th 2018 05:48 PM

ਦਿੱਲੀ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਲਈ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ:ਦਿੱਲੀ ਵਿੱਚ ਗੈਰ-ਕਾਨੂੰਨੀ ਨਿਰਮਾਣ ਅਤੇ ਸੀਲਿੰਗ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ।ਸੁਪਰੀਮ ਕੋਰਟ ਨੇ ਬੀਤੇ ਕੱਲ ਸੁਣਵਾਈ ਕਰਦੇ ਹੋਏ ਰਿਹਾਇਸ਼ੀ ਇਲਾਕਿਆਂ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਉਦਯੋਗਿਕ ਫ਼ੈਕਟਰੀਆਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ।ਸੁਪਰੀਮ ਕੋਰਟ ਦੇ ਬੈਂਚ ਨੇ ਉਪ-ਰਾਜਪਾਲ ਅਨਿਲ ਬੈਜਲ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਬਹੁਤ ਹੀ ਦੁੱਖਪੂਰਨ ਹੈ ਕਿ 15 ਸਾਲਾਂ ਤੋਂ ਨਿਗਰਾਨੀ ਕਮੇਟੀ ਨੂੰ ਗਠਿਤ ਕਰਨ ਦੇ ਬਾਵਜੂਦ ਅੱਜ ਵੀ ਦਿੱਲੀ ਵਿੱਚ ਰਿਹਾਇਸ਼ੀ ਇਲਾਕਿਆਂ ਵਿੱਚ ਉਦਯੋਗਿਕ ਫ਼ੈਕਟਰੀਆਂ ਚੱਲ ਰਹੀਆਂ ਹਨ।

ਇਸ ਦੌਰਾਨ ਸੁਪਰੀਮ ਕੋਰਟ ਦੇ ਬੈਂਚ ਨੇ ਉਪ-ਰਾਜਪਾਲ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਭਰੋਸਾ ਦੇਣ ਕਿ ਰਿਹਾਇਸ਼ੀ ਇਲਾਕੇ ਵਿੱਚ ਜਿੰਨੀਆਂ ਵੀ ਗੈਰ-ਕਾਨੂੰਨੀ ਤਰੀਕੇ ਨਾਲ ਫ਼ੈਕਟਰੀਆਂ ਚੱਲ ਰਹੀਆਂ ਹਨ ,ਉਨ੍ਹਾਂ ਨੂੰ 15 ਦਿਨ ਦੇ ਅੰਦਰ ਸੀਲ ਕੀਤਾ ਜਾਵੇਗਾ।

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਵਿੱਚ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਸੀ।ਕੋਰਟ ਨੇ ਦਿੱਲੀ ਸੀਲਿੰਗ ਤੇ ਸਖਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਪੂਰੀ ਦਿੱਲੀ ਵਿੱਚ ਗੈਰ-ਕਾਨੂੰਨੀ ਨਿਰਮਾਣ ਹੋ ਰਿਹਾ ਹੈ।ਬੈਂਚ ਨੇ ਦਿੱਲੀ ਸਰਕਾਰ ਅਤੇ ਨਗਰ ਨਿਗਮ ਨੂੰ ਕਿਹਾ ਕਿ ਤੁਸੀਂ ਲੋਕ ਦਿੱਲੀ ਵਿੱਚ ਤਬਾਹੀ ਦਾ ਇੰਤਜ਼ਾਰ ਕਰ ਰਹੇ ਹੋ।

ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ 14 ਸਾਲ ਪਹਿਲੇ ਦਿੱਲੀ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਬਣੀ ਨਿਗਰਾਨ ਕਮੇਟੀ ਨੇ ਦੱਸਿਆ ਕਿ 15 ਦਿਨਾਂ ਦੇ ਅੰਦਰ ਹੀ ਫ਼ੈਕਟਰੀਆਂ ਨੂੰ ਸੀਲ ਕਰ ਦਿੱਤਾ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਫ਼ੈਕਟਰੀਆਂ ਦੇ ਪਾਣੀ ਅਤੇ ਬਿਜ਼ਲੀ ਕੁਨੈਕਸ਼ਨ ਕੱਟ ਦਿੱਤੇ ਜਾਣਗੇ।ਜਾਣਕਾਰੀ ਮੁਤਾਬਕ ਰਿਹਾਇਸ਼ੀ ਇਲਾਕੇ ਵਿੱਚ ਲਗਭਗ 5000 ਫ਼ੈਕਟਰੀਆਂ ਚੱਲ ਰਹੀਆਂ ਹਨ।

-PTCNews

Related Post