ਸਕੂਲਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ , ਪੜ੍ਹੋ ਪੂਰਾ ਮਾਮਲਾ

By  Shanker Badra September 18th 2020 06:25 PM

ਸਕੂਲਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ , ਪੜ੍ਹੋ ਪੂਰਾ ਮਾਮਲਾ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸਦੇ ਚਲਦਿਆਂ ਕੋਰੋਨਾ ਨੇ ਡਾਕਟਰਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਫਸਰਾਂ ਦੇ ਬਾਅਦ ਰਾਜਨੀਤਿਕ ਸ਼ਖਸੀਅਤਾਂ ਨੂੰ ਵੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਵਿਚਾਲੇ ਸਭ ਦੀਆਂ ਨਜ਼ਰਾਂ ਸਕੂਲ ਖੁੱਲਣ 'ਤੇ ਟਿਕੀਆਂ ਹੋਈਆਂ ਹਨ।

ਸਕੂਲਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ , ਪੜ੍ਹੋ ਪੂਰਾ ਮਾਮਲਾ   

ਇਸ ਦੌਰਾਨ ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਸਾਫ਼ ਇੰਨਕਾਰ ਕਰ ਦਿੱਤਾ ਹੈ। ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਸਾਰੇ ਸਕੂਲ 5 ਅਕਤੂਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।

ਸਕੂਲਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ , ਪੜ੍ਹੋ ਪੂਰਾ ਮਾਮਲਾ   

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਰਾਜਧਾਨੀ ਦੇ ਸਾਰੇ ਸਕੂਲਾਂ ਨੂੰ 30 ਸਤੰਬਰ ਤਕ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਕੇਂਦਰ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਮੁਤਾਬਿਕ ਕਿਆਸਰਾਈਆਂ ਸਨ ਕਿ ਕੁਝ ਸ਼ਰਤਾਂ ਨਾਲ ਦਿੱਲੀ 'ਚ ਸਕੂਲ-ਕਾਲਜ 21 ਸਤੰਬਰ ਤੋਂ ਖੁਲ੍ਹ ਸਕਦੇ ਹਨ।

ਸਕੂਲਾਂ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ , ਪੜ੍ਹੋ ਪੂਰਾ ਮਾਮਲਾ   

ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਨੇ ਸਿੱਖਿਆ ਲਈ ਸੰਕਟਕਾਲੀਨ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਮਹਾਮਾਰੀ ਦੀ ਵਜ੍ਹਾ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਸਨ। ਦਿੱਲੀ ਸਰਕਾਰ ਨੇ ਕੋਰੋਨਾ  ਕਾਰਨ 31 ਮਾਰਚ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਸਨ।

-PTCNews

Related Post