ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ

By  Shanker Badra October 28th 2020 04:37 PM

ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ:ਨਵੀਂ ਦਿੱਲੀ : ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿੱਲੀ ਸਰਕਾਰ ਨੇ ਅਜੇ ਸਕੂਲਾਂ ਨੂੰ ਨਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ।  ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਹ ਐਲਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਹੈ।

ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ   ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ

 

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁਤਾਬਕ ਸਰਕਾਰ ਦੇ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ ਅਤੇ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮਾਪਿਆਂ ਦੇ ਸੁਝਾਵਾਂ 'ਤੇ ਵਿਚਾਰ ਕਰਨ ਤੋਂ ਬਾਅਦ ਲਿਆ ਗਿਆ ਹੈ।

ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ   ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ

ਇਹ ਵੀ ਪੜ੍ਹੋ : ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਪਿਆਂ ਵਿੱਚ ਇਹ ਚਿੰਤਾ ਹੈ ਕਿ ਜੇ ਸਕੂਲ ਖੁੱਲ੍ਹਦੇ ਹਨ ਤਾਂ ਕੋਰੋਨਾ ਦੀ ਲਾਗ ਫੈਲਣ ਦਾ ਖ਼ਤਰਾ ਹੋ ਸਕਦਾ ਹੈ। ਸਿਸੋਦੀਆ ਨੇ ਕਿਹਾ ਕਿ ਦੁਨੀਆ ਦੇ ਹੋਰਨਾਂ ਦੇਸ਼ਾਂ ਵਿੱਚ ਜਿੱਥੇ ਸਕੂਲ ਖੁੱਲ੍ਹੇ ਉੱਥੇ ਅਜਿਹਾ ਵੇਖਣ ਨੂੰ ਮਿਲਿਆ ਹੈ। ਮਨੀਸ਼ ਸਿਸੋਦੀਆ ਨੇ ਕਿਹਾ , ਮੈਨੂੰ ਬਹੁਤ ਸਾਰੇ ਮਾਪੇ,ਅਧਿਆਪਕ ਮਿਲਦੇ ਹਨ ਜੋ ਸੁਝਾਅ ਦੇ ਰਹੇ ਹਨ ਕਿ ਅਜੇ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਹਨ।

ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ   ਦਿੱਲੀ 'ਚ ਹੁਣ ਸਕੂਲ ਖੁੱਲ੍ਹਣਗੇ ਜਾਂ ਨਹੀਂ, ਇਸ ਬਾਰੇ ਦਿੱਲੀ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ

ਉਨ੍ਹਾਂ ਇਹ ਵੀ ਦੱਸਿਆ ਹੈ ਕਿ ਸਾਰੇ ਸਰਕਾਰੀ , ਪ੍ਰਾਈਵੇਟ ਤੇ ਮਿਊਂਸਪਲ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਸ ਦੇ ਨਾਲ ਮਨੀਸ਼ ਸਿਸੋਦੀਆ ਨੇ ਇਹ ਵੀ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਆਈਪੀ ਯੂਨੀਵਰਸਿਟੀ ਵਿੱਚ 1330 ਨਵੀਆਂ ਸੀਟਾਂ ਵਧਾ ਦਿੱਤੀਆਂ ਹਨ , ਜੋ ਇਸ ਸੈਸ਼ਨ ਤੋਂ ਲਾਗੂ ਹੋਣਗੀਆਂ।

educare

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਸਕੂਲ 16 ਮਾਰਚ ਤੋਂ ਬੰਦ ਹਨ। ਜਦੋਂ ਕੇਂਦਰ ਨੇ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਫੈਲਣ ਨੂੰ ਰੋਕਣ ਦੇ ਉਪਾਵਾਂ ਦੇ ਤਹਿਤ ਦੇਸ਼ ਭਰ ਵਿੱਚ ਸਾਰੇ ਸਕੂਲਾਂ / ਕਾਲਜਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਲਈ ਦੇਸ਼ ਵਿਆਪੀ ਲਾਕਡਾਊਨ 25 ਮਾਰਚ ਨੂੰ ਲਗਾਇਆ ਗਿਆ ਸੀ।

-PTCNews

Related Post