ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਲਿਸ ਦਫ਼ਤਰ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ

By  Shanker Badra November 29th 2018 02:27 PM

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਲਿਸ ਦਫ਼ਤਰ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ:ਨਵੀਂ ਦਿੱਲੀ : ਦਿੱਲੀ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਪੁਲਿਸ ਦਫ਼ਤਰ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ।ਇਸ ਘਟਨਾ ਤੋਂ ਬਾਅਦ ਪੁਲਿਸ ਦਫ਼ਤਰ ਵਿੱਚ ਮਾਹੌਲ ਗਰਮਾ ਗਿਆ ਹੈ।Delhi senior police official 10th floor Bole jumpingਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਅਧਿਕਾਰੀ ਪ੍ਰੇਮ ਦਿੱਲੀ ਪੁਲਿਸ ਦੇ ਕ੍ਰਾਈਮ ਅਤੇ ਟ੍ਰੈਫਿਕ ਵਿਭਾਗ 'ਚ ਤੈਨਾਤ ਸੀ।ਅੱਜ ਸਵੇਰੇ ਉਨ੍ਹਾਂ ਨੇ ਪੁਲਿਸ ਦਫ਼ਤਰ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।Delhi senior police official 10th floor Bole jumpingਦੱਸਿਆ ਜਾਂਦਾ ਹੈ ਕਿ ਪੁਲਿਸ ਨੂੰ ਜਾਂਚ ਦੌਰਾਨ ਉਨ੍ਹਾਂ ਕੋਲੋ ਕੋਈ ਵੀ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਹੈ।ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।Delhi senior police official 10th floor Bole jumpingਸੂਤਰਾਂ ਮੁਤਾਬਕ ਉਹ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਪ੍ਰੇਸ਼ਾਨ ਸਨ ਹਾਲਾਂਕਿ ਇਸ ਬਾਰੇ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।

-PTCNews

Related Post