ਅਕਾਲੀ ਦਲ ਵਫ਼ਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ, ਕੁੰਵਰ ਵਿਜੈ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਕੀਤੀ ਸ਼ਿਕਾਇਤ

By  Jashan A June 4th 2019 05:28 PM

ਅਕਾਲੀ ਦਲ ਵਫ਼ਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ, ਕੁੰਵਰ ਵਿਜੈ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਕੀਤੀ ਸ਼ਿਕਾਇਤ,ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਮੌਕੇ 'ਤੇ ਮੌਜੂਦ ਰਹੇ। ਇਸ ਮੌਕੇ ਵਫਦ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ SIT 'ਚ ਸ਼ਮੂਲੀਅਤ ਦੀ ਸ਼ਿਕਾਇਤ ਕੀਤੀ। ਇਸ ਮੌਕੇ ਉਹਨਾਂ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਸੀ ਅਤੇ ਚੋਣ ਕਮਿਸ਼ਨ ਦੇ ਸਾਫ ਨਿਰਦੇਸ਼ਾਂ ਦੇ ਬਾਵਜੂਦ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਗੁਰੂ ਵੱਲੋਂ ਹਲਕਾ ਫ਼ਤਿਹਗੜ੍ਹ ਸਾਹਿਬ ‘ਚ ਕੀਤਾ ਜਾ ਰਿਹਾ ਚੋਣ ਪ੍ਰਚਾਰ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੇ ਅਧਿਕਾਰਾਂ ਨੂੰ ਚੁਣੌਤੀ ਦਿੱਤੀ ਹੈ। ਇਥੇ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। -PTC News

Related Post