ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ: ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ

By  Jashan A June 19th 2019 06:56 PM

ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ: ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ,ਨਵੀਂ ਦਿੱਲੀ: ਦਿੱਲੀ ਦੇ ਮੁਖਰਜੀ ਨਗਰ ‘ਚ ਆਟੋ ਡਰਾਈਵਰ ਸਰਬਜੀਤ ਸਿੰਘ ਅਤੇ ਉਸ ਦੇ ਬੇਟੇ ਨੂੰ ਪੁਲਿਸ ਦੁਆਰਾ ਕੁੱਟਣ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਰਜ ਕੀਤੀ ਗਈ ਸੀ।

ਜਿਸ 'ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਆਟੋ ਡਰਾਈਵਰ ਸਰਬਜੀਤ ਸਿੰਘ ਤੇ ਉਸ ਦੇ ਨਾਬਾਲਗ ਪੁੱਤਰ 'ਤੇ ਪੁਲਿਸ ਦੀ ਬੇਰਹਿਮੀ ਦੀ ਘਟਨਾ 'ਤੇ ਇਕ ਹਫਤੇ 'ਚ ਰਿਪੋਰਟ ਮੰਗੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ 'ਤੇ ਹੁਣ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਹੋਰ ਪੜ੍ਹੋ:ਮਤਰੇਈ ਮਾਂ ਨੇ ਧੀ ਨਾਲ ਕਰਵਾਇਆ ਬਲਾਤਕਾਰ ,ਫਿਰ ਕੀਤਾ ਕਤਲ

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਸਰਬਜੀਤ ਅਤੇ ਉਸ ਦੇ ਬੇਟੇ ਨਾਲ ਦਿੱਲੀ ਪੁਲਿਸ ਨੇ ਬੇਰਿਹਮੀ ਨਾਲ ਕੁੱਟਮਾਰ ਕੀਤੀ ਸੀ। ਦੱਸ ਦੇਈਏ ਕਿ ਪੁਲਿਸ ਦੀ ਗੱਡੀ ਨਾਲ ਆਟੋ ਟਕਰਾ ਗਿਆ ਸੀ ਜਿਸ ਤੋਂ ਬਾਅਦ ਪੁਲਸ ਅਧਿਕਾਰੀ ਭੜਕ ਗਏ।

ਪੁਲਿਸ ਨੇ ਪਿਸਤੌਲ ਕੱਢ ਦੋਹਾਂ ਨੂੰ ਡਰਾਇਆ, ਧਮਕਾਇਆ ਅਤੇ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਕਈ ਜਥੇਬੰਦੀਆਂ ਸਿੱਖ ਡਰਾਈਵਰ ਦੇ ਹੱਕ ‘ਚ ਜੁਟ ਗਈਆਂ।

-PTC News

Related Post