ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ : ਪੁਲਿਸ ਵਿਭਾਗ ਨੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ ਅਤੇ 10 ਦਾ ਤਬਾਦਲਾ

By  Shanker Badra July 2nd 2019 01:22 PM

ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ : ਪੁਲਿਸ ਵਿਭਾਗ ਨੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ ਅਤੇ 10 ਦਾ ਤਬਾਦਲਾ:ਨਵੀਂ ਦਿੱਲੀ : ਦਿੱਲੀ ਦੇ ਮੁਖਰਜੀ ਨਗਰ ‘ਚ ਆਟੋ ਡਰਾਈਵਰ ਸਰਬਜੀਤ ਸਿੰਘ ਅਤੇ ਉਸ ਦੇ ਬੇਟੇ ਨੂੰ ਪੁਲਿਸ ਦੁਆਰਾ ਕੁੱਟਣ ਦੇ ਮਾਮਲੇ ‘ਚ ਪੁਲਿਸ ਨੇ ਅੱਜ ਸਟੇਟਸ ਰਿਪੋਰਟ ਦਿੱਲੀ ਹਾਈਕੋਰਟ ਨੂੰ ਸੌਂਪੀ ਹੈ। ਇਸ ਦੌਰਾਨ ਬਚਾਅ ਪੱਖ ਦੇ ਵਕੀਲ ਨੇ ਦੱਸਿਆ ਹੈ ਕਿ ਵਿਭਾਗ ਨੇ ਇਸ ਮਾਮਲੇ ਵਿੱਚ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ 10 ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ ,ਉਨ੍ਹਾਂ ਖਿਲਾਫ਼ ਵਿਭਾਗ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੀ ਰਿਪੋਰਟ ਜਲਦੀ ਆ ਜਾਵੇਗੀ।

Delhi Sikh driver Case : 3 police Employees Suspend, 10 transferred
ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ : ਪੁਲਿਸ ਵਿਭਾਗ ਨੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ ਅਤੇ 10 ਦਾ ਤਬਾਦਲਾ

ਦੱਸ ਦੇਈਏ ਕਿ ਇੱਕ ਪਹਿਲਾਂ ਦਿੱਲੀ ਹਾਈਕੋਰਟ ਨੇ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਦੀ ਰਿਪੋਰਟ ਮੰਗੀ ਸੀ।ਇਸ ਮਾਮਲੇ ‘ਤੇ ਅੱਜ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ।

Delhi Sikh driver Case : 3 police Employees Suspend, 10 transferred
ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ : ਪੁਲਿਸ ਵਿਭਾਗ ਨੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ ਅਤੇ 10 ਦਾ ਤਬਾਦਲਾ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਿੱਲੀ ਦੇ ਮੁਖਰਜੀ ਨਗਰ ‘ਚ ਆਟੋ ਡਰਾਈਵਰ ਸਰਬਜੀਤ ਸਿੰਘ ਅਤੇ ਉਸ ਦੇ ਬੇਟੇ ਨੂੰ ਦਿੱਲੀ ਪੁਲਿਸ ਨੇ ਬੇਰਿਹਮੀ ਨਾਲ ਕੁੱਟਮਾਰ ਕੀਤੀ ਸੀ।ਉਨ੍ਹਾਂ ਦਾ ਕਸੂਰ ਇਨ੍ਹਾਂ ਸੀ ਕਿ ਪੁਲਿਸ ਦੀ ਗੱਡੀ ਨਾਲ ਆਟੋ ਟਕਰਾ ਗਿਆ ਸੀ ,ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਭੜਕ ਗਏ।

Delhi Sikh driver Case : 3 police Employees Suspend, 10 transferred
ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਦਾ ਮਾਮਲਾ : ਪੁਲਿਸ ਵਿਭਾਗ ਨੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ ਅਤੇ 10 ਦਾ ਤਬਾਦਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ

ਇਸ ਤੋਂ ਬਾਅਦ ਪੁਲਿਸ ਨੇ ਪਿਸਤੌਲ ਕੱਢ ਕੇ ਦੋਹਾਂ ਨੂੰ ਡਰਾਇਆ, ਧਮਕਾਇਆ ਅਤੇ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।ਜਿਸ ਤੋਂ ਬਾਅਦ ਕਈ ਜਥੇਬੰਦੀਆਂ ਸਿੱਖ ਡਰਾਈਵਰ ਦੇ ਹੱਕ ‘ਚ ਜੁਟ ਗਈਆਂ ਸਨ।

-PTCNews

Related Post