ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ

By  Shanker Badra March 8th 2019 08:00 PM

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ ਹੋ ਗਈਆਂ ਹਨ।ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ 15 ਮਾਰਚ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ।

Delhi Sikh Gurdwara Management Committee elections postponed
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ

ਇਸ ਦੌਰਾਨ ਅਦਾਲਤ ਨੇ ਇਸ ਮਾਮਲੇ 'ਤੇ ਮੁੜ 16 ਮਾਰਚ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਮਾਮਲੇ ਵਿੱਚ ਅੱਜ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵੀ ਸੁਣਵਾਈ ਹੋਈ ਹੈ।

Delhi Sikh Gurdwara Management Committee elections postponed
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 9 ਮਾਰਚ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਮੁਲਤਵੀ

ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ 'ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ।

-PTCNews

Related Post