ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ, ਮਾਹੌਲ ਬਣਿਆ ਤਣਾਅਪੂਰਨ

By  Jashan A February 23rd 2020 05:45 PM

ਨਵੀਂ ਦਿੱਲੀ: ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਪੱਥਰਬਾਜ਼ੀ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਲੋਕਾਂ ਵੱਲੋਂ ਨਾਗਰਕਿ ਸੋਧ ਕਾਨੂੰਨ (ਸੀ.ਏ.ਏ) ਅਤੇ ਰਾਸ਼ਟਰੀ ਨਾਗਰਿਕ ਰਜਿਸਟ੍ਰੇਸ਼ਨ (ਐੱਨ.ਆਰ.ਸੀ) ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਦਲਿਤ ਭਾਈਚਾਰੇ ਨਾਲ ਵਿਤਕਰਾ ਕਰਨ ਲਈ ਕਾਂਗਰਸ ਸਰਕਾਰ ਨੂੰ ਫਟਕਾਰਿਆ https://twitter.com/ANI/status/1231548790160519168?s=20 ਤੁਹਾਨੂੰ ਦੱਸ ਦੇਈਏ ਕਿ ਨਾਗਰਕਿ ਸੋਧ ਕਾਨੂੰਨ (ਸੀ.ਏ.ਏ) ਅਤੇ ਰਾਸ਼ਟਰੀ ਨਾਗਰਿਕ ਰਜਿਸਟ੍ਰੇਸ਼ਨ (ਐੱਨ.ਆਰ.ਸੀ) ਖਿਲਾਫ ਪੂਰੀ ਦਿੱਲੀ ਸ਼ਾਹੀਨ ਬਾਗ ਬਣਦੀ ਜਾ ਰਹੀ ਹੈ। ਇਥੇ ਲਗਾਤਾਰ ਲੋਕਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। -PTC News  

Related Post