ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸੰਨੀ ਦਿਓਲ ਨੇ ਦਿੱਲੀ 'ਚ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

By  Jashan A April 28th 2019 03:14 PM -- Updated: April 28th 2019 03:20 PM

ਅੰਮ੍ਰਿਤਸਰ ਆਉਣ ਤੋਂ ਪਹਿਲਾਂ ਸੰਨੀ ਦਿਓਲ ਨੇ ਦਿੱਲੀ 'ਚ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ,ਨਵੀਂ ਦਿੱਲੀ: ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਅੰਮ੍ਰਿਤਸਰ ਆਉਣ ਤੋਂ ਪਹਿਲਾਂ ਦਿੱਲੀ 'ਚ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਅੱਜ ਸੰਨੀ ਦਿਓਲ ਅੰਮ੍ਰਿਤਸਰ ਪਹੁੰਚ ਕੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰ ਆਸ਼ੀਰਵਾਦ ਪ੍ਰਾਪਤ ਕਰਨਗੇ। ਹੋਰ ਪੜ੍ਹੋ:ਹਾਈਕੋਰਟ ਵਲੋਂ ਕੈਪਟਨ ਨੂੰ ਵੱਡੀ ਰਾਹਤ, ਸੁਰੇਸ਼ ਕੁਮਾਰ ਮਾਮਲੇ ਸਬੰਧੀ ਲਗਾਈ ਸਟੇਅ ਜ਼ਿਕਰ ਏ ਖਾਸ ਹੈ ਕਿ ਪੰਜਾਬ ਭਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਇਸ ਦੇ ਤਹਿਤ ਕੱਲ੍ਹ ਸੰਨੀ ਦਿਓਲ ਵੀ ਗੁਰਦਾਸਪੁਰ ਪਹੁੰਚ ਕੇ ਕਰੀਬ 11 ਵਜੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰਵਾਉਣਗੇ। -PTC News

Related Post