ਦਿੱਲੀ 'ਚ ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ 'ਚ 3 ਪੁਲਿਸ ਮੁਲਾਜ਼ਮ ਸਸਪੈਂਡ

By  Jashan A June 17th 2019 08:13 AM -- Updated: June 17th 2019 08:15 AM

ਦਿੱਲੀ 'ਚ ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ 'ਚ 3 ਪੁਲਿਸ ਮੁਲਾਜ਼ਮ ਸਸਪੈਂਡ,ਨਵੀਂ ਦਿੱਲੀ: ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਅਤੇ ਇਕ ਨਾਬਾਲਿਗ ਨਾਲ ਕੁੱਟਮਾਰ ਮਾਮਲੇ 'ਚ ਭੜਕੇ ਲੋਕਾਂ ਨੇ ਦੇਰ ਰਾਤ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਦਿੱਲੀ ਪੁਲਿਸ ਦੇ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ 'ਚ ਸ਼ਾਮਲ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ, ਜਦੋਂਕਿ ਬਾਕੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਪੁਲਿਸ ਦੇ ਕਰਮਚਾਰੀਆਂ ਨੇ ਇੱਕ ਸਿੱਖ ਬਜ਼ੁਰਗ ਡਰਾਈਵਰ ਦੀ ਬੇਰਿਹਮੀ ਨਾਲ ਕੁੱਟਮਾਰ ਕੀਤੀ ਗਈ। ਹੋਰ ਪੜ੍ਹੋ: ਧਿਆਨ ਚੰਦ ਪੁਰਸਕਾਰ ਜੇਤੂ ਹਾਕਮ ਸਿੰਘ ਦਾ ਸੰਗਰੂਰ ਦੇ ਹਸਪਤਾਲ ‘ਚ ਹੋਇਆ ਦਿਹਾਂਤ, ਮਾਲੀ ਮਦਦ ‘ਚ ਪ੍ਰਸ਼ਾਸਨ ਦੀ ਅਣਗਹਿਲੀ ਦਾ ਮਾਮਲਾ PTC News ਨੇ ਕੀਤਾ ਸੀ ਉਜਾਗਰ ਜਿਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਨੂੰ ਸੰਗੀਨ ਸਮਝਦਿਆਂ ਮੁਖਰਜੀ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ। ਇਸ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਇਸ ਮਾਮਲੇ 'ਤੇ ਬਿਆਨ ਦਿੱਤਾ ਸੀ ਕਿ ਦਿੱਲੀ ਪੁਲਸ ਸਿੱਖ ਆਟੋ ਡਰਾਈਵਰ ਅਤੇ ਨਾਬਾਲਿਗ ਨਾਲ ਹੋਈ ਕੁੱਟਮਾਰ 'ਤੇ ਕਾਰਵਾਈ ਕਰੇ ਨਹੀਂ ਤਾਂ ਉਹ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। -PTC News

Related Post