ਦਿੱਲੀ 'ਚ ਹਸਪਤਾਲ ਦੀ ਡਿੱਗੀ ਕੰਧ, 2 ਲੋਕਾਂ ਦੀ ਮੌਤ

By  Jashan A March 10th 2020 07:31 AM

ਦਿੱਲੀ ਦੇ ਲਾਜਪਤ ਨਗਰ ਇਲਾਕੇ 'ਚ ਬੀਤੀ ਰਾਤ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇਕ ਹਸਪਤਾਲ ਦੀ ਕੰਧ ਡਿੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਉਧਰ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਲੋਕਾਂ 'ਚ ਡਰ ਪਾਇਆ ਜਾ ਰਿਹਾ ਹੈ।

ਹੋਰ ਪੜ੍ਹੋ:ਜਰਮਨ 'ਚ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਹੋਈ ਮੌਤ

https://twitter.com/ANI/status/1237057387883724800?s=20

ਇਸ ਹਾਦਸੇ ਬਾਰੇ ਜਿਵੇਂ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਜਾਂਚ ਜਾਰੀ ਹੈ ਤੇ ਜ਼ਖਮੀ ਵਿਅਕਤੀ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ।

-PTC News

Related Post