ਦਿੱਲੀ 'ਚ ਸ਼ੁਰੂ ਹੋਈਆਂ ਸੇਵਾਵਾਂ, ਕੇਜਰੀਵਾਲ ਨੇ ਜਨਤਾ ਨੂੰ ਕੀਤੀ ਅਪੀਲ

By  Jagroop Kaur June 7th 2021 12:21 PM

ਰਾਜਧਾਨੀ ਦਿੱਲੀ ’ਚ ਕੋਰੋਨਾ ਵਾਇਰਸ ਦੀ ਮੱਠੀ ਰਫ਼ਤਾਰ ਮਗਰੋਂ ਸੋਮਵਾਰ ਯਾਨੀ ਕਿ ਅੱਜ ਦਿੱਲੀ ਵਿਖੇ ਜਨਤਾ ਲਈ ਮੈਟਰੋ ਸੇਵਾ ਬਹਾਲ ਕਰ ਦਿੱਤੀ ਗਈ ਹੈ। ਮੈਟਰੋ ਸੇਵਾ ਕਰੀਬ 3 ਹਫ਼ਤਿਆਂ ਬਾਅਦ ਬਹਾਲ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੈਟਰੋ ਵਿਚ ਉਸ ਦੀ ਸਮਰੱਥਾ ਦੇ 50 ਫ਼ੀਸਦੀ ਯਾਤਰੀ ਹੀ ਬੈਠ ਸਕਣਗੇ ਅਤੇ ਖੜ੍ਹੇ ਹੋ ਕੇ ਯਾਤਰਾ ਕਰਨ ਦੀ ਆਗਿਆ ਨਹੀਂ ਹੋਵੇਗੀ। ਮੈਟਰੋ ਦੀਆਂ ਵੱਖ-ਵੱਖ ਲਾਈਨਾਂ ’ਤੇ ਸਿਰਫ਼ ਅੱਧੀਆਂ ਟਰੇਨਾਂ ਦਾ ਹੀ ਸੰਚਾਲਨ ਕੀਤਾ ਜਾਵੇਗਾ ਅਤੇ ਹਰ 5 ਤੋਂ 15 ਮਿੰਟ ਦੇ ਵਕਫ਼ੇ ’ਤੇ ਮੈਟਰੋ ਮਿਲੇਗੀ। Read More : ਮੁੰਬਈ ‘ਚ ਇਮਾਰਤ ਡਿੱਗਣ ਨਾਲ ਵਾਪਰਿਆ ਹਾਦਸਾ 1 ਦੀ ਮੌਤ, ਕਈ ਜ਼ਖਮੀ ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਨਲਾਕ ਦੀ ਪ੍ਰਕਿਰਿਆ ਤਹਿਤ ਲੋਕਾਂ ਨੂੰ ਕੋਵਿਡ ਉਪਯੁਕਤ ਵਿਵਹਾਰ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਤਾਲਾਬੰਦੀ ਵਿਚ ਹੋਰ ਛੋਟ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ 7 ਜੂਨ ਤੋਂ ਦਿੱਲੀ ਮੈਟਰੋ 50 ਫ਼ੀਸਦੀ ਸਮਰੱਥਾ ਨਾਲ ਚਲੇਗੀ ਅਤੇ ਬਜ਼ਾਰ ਆਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੇ। Delhi Metro update: Smart card, token permitted for travelling from  tomorrow, says DMRC official  Read More :ਭਾਰਤ ‘ਚ ਕੋਰੋਨਾ ਤੋਂ 2 ਮਹੀਨਿਆਂ ‘ਚ ਸਭ ਤੋਂ ਵੱਡੀ ਰਾਹਤ, ਜਾਣੋ ਕਿੰਨੇ ਮਰੀਜ਼... ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਦਿੱਲੀ ’ਚ ਕਈ ਗਤੀਵਿਧੀਆਂ ਫਿਰ ਤੋਂ ਸ਼ੁਰੂ ਹੋ ਰਹੀਆਂ ਹਨ ਪਰ ਕੋਰੋਨਾ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤੋਂ- ਮਾਸਕ ਪਹਿਨੋ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਹੱਥ ਧੋਂਦੇ ਰਹੋ, ਬਿਲਕੁਲ ਢਿੱਲ ਨਹੀਂ ਵਰਤਣੀ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚ ਕੇ ਵੀ ਰਹਿਣਾ ਹੈ ਅਤੇ ਅਰਥਵਿਵਸਥਾ ਨੂੰ ਫਿਰ ਤੋਂ ਪਟੜੀ ’ਤੇ ਵੀ ਲਿਆਉਣਾ ਹੈ।

Related Post