ਦਿੱਲੀ ਹਿੰਸਾ ਦੌਰਾਨ ਗੋਲੀ ਚਲਾਉਣ ਵਾਲਾ ਮੁਲਜ਼ਮ ਸ਼ਾਹਰੁਖ ਚੜ੍ਹਿਆ ਪੁਲਿਸ ਅੜਿੱਕੇ

By  Sahiba Ahluwalia March 3rd 2020 07:11 PM -- Updated: March 3rd 2020 07:13 PM

ਨਵੀਂ ਦਿੱਲੀ: ਦਿੱਲੀ ਹਿੰਸਾ ਦੌਰਾਨ ਜਾਫਰਾਬਾਦ 'ਚ ਕਈ ਰਾਊਂਡ ਫਾਇਰ ਕਰਨ ਵਾਲੇ ਮੁਲਜ਼ਮ ਸ਼ਾਹਰੁਖ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੀ ਕ੍ਰਾਈਮ ਬਰਾਂਚ ਟੀਮ ਨੇ ਸ਼ਾਹਰੁਖ ਨੂੰ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਗ੍ਰਿਫਤਾਰ ਕੀਤਾ ਹੈ।

 Delhi violence Shahrukh Arrested By Police From UPਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਵਲੋਂ ਕਈ ਰਾਊਂਡ ਫਾਇਰਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਫਰਾਰ ਹੋ ਗਿਆ ਸੀ।

ਹੋਰ ਪੜ੍ਹੋ: ਵਿਆਹ ਵਾਲੇ ਦਿਨ ਸ਼ਹਿਨਾਈਆਂ ਦੀ ਜਗਾ ਮਚਿਆ ਸਿਵਾ, ਲਾੜੇ ਦੀ ਸ਼ੱਕੀ ਹਾਲਾਤ ’ਚ ਮੌਤ

ਦੱਸਣਯੋਗ ਹੈ ਕਿ ਦਿੱਲੀ ਹਿੰਸਾ ਨੂੰ ਲੈ ਕੇ 200 ਦੇ ਕਰੀਬ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ 'ਤੇ ਹਿੰਸਾ ਭੜਕਾਉਣ, ਆਰਮਜ਼ ਐਕਟ, ਹੱਤਿਆ ਦੀ ਕੋਸ਼ਿਸ਼ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਨੂੰ ਲੈ ਕੇ ਐੱਫ. ਆਈ. ਆਰ. ਦਰਜ ਕੀਤੀਆਂ।

Delhi violence Shahrukh Arrested By Police From UPਹਿੰਸਾ 'ਚ 40 ਤੋਂ ਵਧੇਰੇ ਲੋਕ ਮਾਰੇ ਗਏ ਸਨ ਤੇ 200 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਅਜੇ ਵੀ ਇਲਾਜ਼ ਹਸਪਤਾਲ 'ਚ ਚੱਲ ਰਿਹਾ ਹੈ।

-PTC News

Related Post