ਦਿੱਲੀ ਹਿੰਸਾ ਮਾਮਲੇ 'ਤੇ ਪੁਲਿਸ ਨੂੰ ਝਾੜ ਪਾਉਣ ਵਾਲੇ ਜੱਜ ਦਾ ਹੋਇਆ ਤਬਾਦਲਾ

By  Jashan A February 27th 2020 09:03 AM -- Updated: February 27th 2020 01:03 PM

ਨਵੀਂ ਦਿੱਲੀ: ਬੀਤੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਹਿੰਸਾ ਨੂੰ ਲੈ ਕੇ ਦਿੱਲੀ ਹਾਈਕੋਰਟ 'ਚ ਹੋਈ ਅਹਿਮ ਸੁਣਵਾਈ ਹੋਈ। ਜਿਸ ਦੌਰਾਨ ਦਿੱਲੀ ਪੁਲਿਸ ਨੂੰ ਫਟਕਾਰ ਲਗਾਉਣ ਵਾਲੇ ਦਿੱਲੀ ਹਾਈਕੋਰਟ ਦੇ ਜੱਜ ਐੱਸ ਮੁਰਲੀਧਰ ਦਾ ਤਬਾਦਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕਰ ਦਿੱਤਾ ਗਿਆ ਹੈ।

ਰਾਸ਼ਟਰਪਤੀ ਭਵਨ ਨੇ ਇਸ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਐਸ ਬੋਬੜੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਲ ਚਰਚਾ ਕਰਕੇ ਐਸ ਮੁਰਲੀਧਰ ਦਾ ਤਬਾਦਲਾ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਹਾਈ ਕੋਰਟ ਨੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ 'ਤੇ ਦਿੱਲੀ ਪੁਲਿਸ ਨੂੰ ਝਾੜ ਪਾਈ ਸੀ ਤੇ ਉਸ ਤੋਂ ਜਵਾਬ ਮੰਗਿਆ ਸੀ।

ਹੋਰ ਪੜ੍ਹੋ: ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਦਬੋਚਿਆ

https://twitter.com/ANI/status/1232732230247542784?s=20

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਤੋਂ ਬਾਅਦ ਹੁਣ ਸ਼ਾਂਤੀ ਦਾ ਮਹੌਲ ਬਣਿਆ ਹੋਇਆ ਹੈ ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ, ਜਿਸ ਦੌਰਾਨ ਅਜੇ ਤੱਕ ਕੋਈ ਵੀ ਅਣਸੁਖਾਂਵੀ ਘਟਨਾ ਨਹੀਂ ਵਾਪਰੀ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਤੋਂ ਸ਼ੁਰੂ ਹੋਈ ਹਿੰਸਾ 'ਚ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 150 ਤੋਂ ਜ਼ਿਆਦਾ ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ਼ ਸਥਾਨਕ ਹਸਪਤਾਲਾਂ 'ਚ ਚੱਲ ਰਿਹਾ ਹੈ।

-PTC News

Related Post