#DelhiElections2020:ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ, ਦਿੱਲੀ ਵਿੱਚ ਦੁਪਹਿਰ 1 ਵਜੇ ਤੱਕ 19.37 ਪ੍ਰਤੀਸ਼ਤ ਹੋਈ ਵੋਟਿੰਗ

By  Shanker Badra February 8th 2020 01:41 PM

#DelhiElections2020:ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ, ਦਿੱਲੀ ਵਿੱਚ ਦੁਪਹਿਰ 1 ਵਜੇ ਤੱਕ 19.37 ਪ੍ਰਤੀਸ਼ਤ ਹੋਈ ਵੋਟਿੰਗ:ਨਵੀਂ ਦਿੱਲੀ : ਦਿੱਲੀ ਵਿੱਚ 70 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ। ਦਿੱਲੀ ਚੋਣਾਂ ਵਿੱਚ ਆਮ ਆਦਮੀ ਤੋਂ ਲੈ ਕੇ ਸਿਆਸਤਦਾਨਾਂ ਤੱਕ ਸਾਰੇ ਸਵੇਰ ਤੋਂ ਹੀ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਨਜ਼ਰ ਆ ਰਹੇ ਹਨ।

#DelhiAssemblyElection: Chief Election Commissioner Sunil Arora casting his vote at Nirman Bhawan in New Delhi,15.68 % voter turnout in Delhi assembly polls till 12 noon #DelhiElections2020:ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ, ਦਿੱਲੀ ਵਿੱਚ ਦੁਪਹਿਰ 1 ਵਜੇ ਤੱਕ 19.37 ਪ੍ਰਤੀਸ਼ਤ ਹੋਈ ਵੋਟਿੰਗ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦੁਪਹਿਰ 12 ਵਜੇ ਤੱਕ 15.68 ਪ੍ਰਤੀਸ਼ਤ ਵੋਟਾਂ ਪਈਆਂ ਹਨ ਜਦਕਿ ਸਵੇਰੇ 11 ਵਜੇ ਤੱਕ ਦਿੱਲੀ ਵਿਧਾਨ ਸਭਾ ਚੋਣਾਂ ਲਈ 6.96% ਵੋਟਿੰਗ ਹੋਈ ਹੈ। ਓਥੇ ਸਵੇਰ ਦੀ ਹਲਕੀ ਠੰਡ ਕਾਰਨ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਗਿਣਤੀ ਘੱਟ ਦਿਖਾਈ ਦਿੱਤੀ ਪਰ ਦੁਪਹਿਰ ਤੋਂ ਬਾਅਦ ਵੋਟਰਾਂ ਦੀ ਗਿਣਤੀ ਵੱਧ ਗਈ ਸੀ। ਇਸ ਦੌਰਾਨ ਸ਼ਾਹੀਨ ਬਾਗ ਵਿੱਚ ਵੀ ਸ਼ਾਂਤੀਪੂਰਵਕ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਨਿਰਮਾਣ ਭਵਨ ਵਿੱਚ ਵੋਟ ਪਾਈ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਇਸ ਸੀਟ ਤੋਂ ਚੋਣ ਲੜ ਰਹੇ ਹਨ।

#DelhiAssemblyElection: Chief Election Commissioner Sunil Arora casting his vote at Nirman Bhawan in New Delhi,15.68 % voter turnout in Delhi assembly polls till 12 noon #DelhiElections2020:ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ, ਦਿੱਲੀ ਵਿੱਚ ਦੁਪਹਿਰ 1 ਵਜੇ ਤੱਕ 19.37 ਪ੍ਰਤੀਸ਼ਤ ਹੋਈ ਵੋਟਿੰਗ

ਇਸ ਦੇ ਨਾਲ ਹੀ ਦਿੱਲੀ ਦੇ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਉਨ੍ਹਾਂ ਦੀ ਪਤਨੀ ਨੀਲੂ ਚੰਦਰਾ ਨੇ ਨਿਊ ਮੋਤੀ ਬਾਗ 'ਚ ਸਥਿਤ ਪੋਲਿੰਗ ਬੂਥ ਨੰਬਰ 99 'ਤੇ ਜਾ ਕੇ ਆਪਣੀ ਵੋਟ ਪਾਈ ਹੈ।ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਸਾਬਕਾ ਰਾਸ਼ਟਰਪਤੀ ਹਾਮਿਦ ਅੰਸਾਰੀ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ,ਸੋਨੀਆ ਗਾਂਧੀ, ਰਾਹੁਲ ਗਾਂਧੀ ,ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਅਤੇ ਉਨ੍ਹਾਂ ਦੀ ਧੀ ਪ੍ਰਤਿਭਾ ਅਡਵਾਨੀ ਅਤੇ ਹੋਰ ਕਈ ਨੇਤਾਵਾਂ ਨੇ ਦਿੱਲੀ ਵਿੱਚ ਵੋਟ ਪਾਈ ਹੈ।

#DelhiAssemblyElection: Chief Election Commissioner Sunil Arora casting his vote at Nirman Bhawan in New Delhi,15.68 % voter turnout in Delhi assembly polls till 12 noon #DelhiElections2020:ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ, ਦਿੱਲੀ ਵਿੱਚ ਦੁਪਹਿਰ 1 ਵਜੇ ਤੱਕ 19.37 ਪ੍ਰਤੀਸ਼ਤ ਹੋਈ ਵੋਟਿੰਗ

ਦੱਸ ਦੇਈਏ ਕਿ ਇਨ੍ਹਾਂ ਚੋਣਾਂ 'ਚ ‘ਆਪ’ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ ਕਾਂਗਰਸ 66 ਅਤੇ ਭਾਜਪਾ 67 ਸੀਟਾਂ 'ਤੇ ਚੋਣ ਲੜ ਰਹੀ ਹੈ। ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀਆਂ ਲਈ ਤਿੰਨ ਸੀਟਾਂ ਛੱਡੀਆਂ ਹਨ। ਬਹੁਜਨ ਸਮਾਜ ਪਾਰਟੀ (ਬਸਪਾ) ਵੀ ਇਸ ਵਾਰ 68 ਸੀਟਾਂ 'ਤੇ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ 148 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

-PTCNews

Related Post