#DelhiElections2020: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ

By  Shanker Badra February 8th 2020 10:24 AM -- Updated: February 8th 2020 10:27 AM

#DelhiElections2020: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ:ਨਵੀਂ ਦਿੱਲੀ : ਦਿੱਲੀ ਵਿੱਚ 70 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਜਿਸ ਦੇ ਲਈ ਵੋਟਰ ਸਵੇਰ ਤੋਂ ਲਾਇਨਾਂ ਵਿੱਚ ਲੱਗ ਕੇ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਮੁਤਾਬਿਕ ਕੁੱਲ 2688 ਪੋਲਿੰਗ ਕੇਂਦਰਾਂ ਦੇ 13750 ਬੂਥਾਂ 'ਤੇ ਵੋਟਿੰਗ ਹੋ ਰਹੀ ਹੈ।

Delhi Chief Minister Arvind Kejriwal Voted along with Family #DelhiElections2020: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ

ਇਸ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਹੋ ਰਹੀ ਵੋਟਿੰਗ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਸਿਵਲ ਲਾਈਨਜ਼ ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾਈ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਉਨ੍ਹਾਂ ਕੋਲੋਂ ਆਸ਼ੀਰਵਾਦ ਲਿਆ ਸੀ।

#DelhiElections2020: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਜੀ ਵਾਰ ਚੋਣ ਮੈਦਾਨ ਵਿਚ ਹਨ।ਭਾਜਪਾ ਤੋਂ ਸੁਨੀਲ ਯਾਦਵ ਅਤੇ ਕਾਂਗਰਸ ਦੇ ਰੋਮੇਸ਼ ਸੱਭਰਵਾਲ ਉਸ ਖਿਲਾਫ ਚੋਣ ਲੜ ਰਹੇ ਹਨ। ਆਪਣੀ ਵੋਟ ਪਾਉਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੀਜੀ ਵਾਰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Delhi Chief Minister Arvind Kejriwal Voted along with Family #DelhiElections2020: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ

ਇਨ੍ਹਾਂ ਚੋਣਾਂ 'ਚ ‘ਆਪ’ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ ਕਾਂਗਰਸ 66 ਅਤੇ ਭਾਜਪਾ 67 ਸੀਟਾਂ 'ਤੇ ਚੋਣ ਲੜ ਰਹੀ ਹੈ। ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀਆਂ ਲਈ ਤਿੰਨ ਸੀਟਾਂ ਛੱਡੀਆਂ ਹਨ। ਇਸ ਵਿਚੋਂ ਦੋ ਸੀਟਾਂ 'ਤੇ ਜੇਡੀਯੂ ਅਤੇ ਇਕ ਸੀਟ 'ਤੇ ਲੋਕ ਜਨਸ਼ਕਤੀ ਪਾਰਟੀ ਦੇ ਉਮੀਦਵਾਰ ਮੈਦਾਨ 'ਚ ਹਨ। ਬਹੁਜਨ ਸਮਾਜ ਪਾਰਟੀ (ਬਸਪਾ) ਵੀ ਇਸ ਵਾਰ 68 ਸੀਟਾਂ 'ਤੇ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ 148 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

Delhi Chief Minister Arvind Kejriwal Voted along with Family #DelhiElections2020: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ

ਦੱਸ ਦੇਈਏ ਕਿ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੁੱਲ 67 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ, ਜਦਕਿ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਸ ਤੋਂ ਇਲਾਵਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਜਿੱਤੀਆਂ ਸਨ। ਇਸ ਵਾਰ 672 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ।

-PTCNews

Related Post