#DelhiElections2020: ਹਰੀਨਗਰ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੇ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

By  Shanker Badra February 8th 2020 09:42 AM

#DelhiElections2020: ਹਰੀਨਗਰ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੇ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ:ਨਵੀਂ ਦਿੱਲੀ : ਦਿੱਲੀ ਵਿੱਚ 70 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਜਿਸ ਦੇ ਲਈ ਵੋਟਰ ਸਵੇਰ ਤੋਂ ਲਾਇਨਾਂ ਵਿੱਚ ਲੱਗ ਕੇ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਮੁਤਾਬਿਕ ਕੁੱਲ 2688 ਪੋਲਿੰਗ ਕੇਂਦਰਾਂ ਦੇ 13750 ਬੂਥਾਂ 'ਤੇ ਵੋਟਿੰਗ ਹੋ ਰਹੀ ਹੈ।

#DelhiElections2020:Hari Nagar BJP candidate Tajinder Pal Singh Bagga offers prayers at Fateh Nagar Gurudwara #DelhiElections2020: ਹਰੀਨਗਰ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੇ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆਮੱਥਾ

ਇਸ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ‘ਚ ਹਰੀਨਗਰ ਸੀਟ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੇ ਆਪਣੀ ਵੋਟ ਪਾਉਣ ਤੋਂ ਪਹਿਲਾਂ ਫਤਹਿ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਅਰਦਾਸ ਕੀਤੀ ਹੈ। ਚੋਣ ਕਮਿਸ਼ਨ ਨੇ ਪਿਛਲੇ ਦਿਨੀਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੂੰ ਉਨ੍ਹਾਂ ਦੀ ਮੁਹਿੰਮ ਦੇ ਗਾਣੇ ‘ਬੱਗਾ ਬੱਗਾ ਹਰ ਜਗ੍ਹਾ’ ਲਈ ਨੋਟਿਸ ਜਾਰੀ ਕੀਤਾ ਸੀ।

#DelhiElections2020:Hari Nagar BJP candidate Tajinder Pal Singh Bagga offers prayers at Fateh Nagar Gurudwara #DelhiElections2020: ਹਰੀਨਗਰ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੇ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆਮੱਥਾ

ਇਨ੍ਹਾਂ ਚੋਣਾਂ 'ਚ ‘ਆਪ’ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ ਕਾਂਗਰਸ 66 ਅਤੇ ਭਾਜਪਾ 67 ਸੀਟਾਂ 'ਤੇ ਚੋਣ ਲੜ ਰਹੀ ਹੈ। ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀਆਂ ਲਈ ਤਿੰਨ ਸੀਟਾਂ ਛੱਡੀਆਂ ਹਨ। ਬਹੁਜਨ ਸਮਾਜ ਪਾਰਟੀ (ਬਸਪਾ) ਵੀ ਇਸ ਵਾਰ 68 ਸੀਟਾਂ 'ਤੇ ਉਮੀਦਵਾਰ ਖੜੇ ਕੀਤੇ ਹਨ। ਇਸ ਦੇ ਨਾਲ ਹੀ 148 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

#DelhiElections2020:Hari Nagar BJP candidate Tajinder Pal Singh Bagga offers prayers at Fateh Nagar Gurudwara #DelhiElections2020: ਹਰੀਨਗਰ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੇ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆਮੱਥਾ

ਦੱਸ ਦੇਈਏ ਕਿ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੁੱਲ 67 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ, ਜਦਕਿ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਸ ਤੋਂ ਇਲਾਵਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਜਿੱਤੀਆਂ ਸਨ। ਇਸ ਵਾਰ 672 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਮੰਗਲਵਾਰ 11 ਫ਼ਰਵਰੀ ਨੂੰ ਆਉਣਗੇ।

-PTCNews

Related Post