ਕੋਰੋਨਾ ਦਰਮਿਆਨ ਅਰਵਿੰਦ ਕੇਜਰੀਵਾਲ ਨੇ ਕੀਤਾ ਇਕ ਹੋਰ ਵੱਡਾ ਐਲਾਨ

By  Jagroop Kaur April 26th 2021 02:19 PM

ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦਰਮਿਆਨ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ 'ਚ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਮੁਫ਼ਤ ਵੈਕਸੀਨ ਦਿੱਤੀ ਜਾਵੇਗੀ। ਕੇਜਰੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ ਨੇ 1.34 ਕਰੋੜ ਵੈਕਸੀਨ ਦਾ ਆਰਡਰ ਦਿੱਤਾ ਹੈ। ਇਕ ਮਈ ਤੋਂ ਦਿੱਲੀ 'ਚ ਵੈਕਸੀਨੇਸ਼ਨ ਦਾ ਕੰਮ ਵੱਡੇ ਪੱਧਰ 'ਤੇ ਕੀਤਾ ਜਾਵੇਗਾ।

READ MORE : ਕੋਰੋਨਾ ਮਾਮਲਿਆਂ ‘ਚ ਰਿਕਾਰਡ ਤੋੜ ਵਾਧਾ, 3 ਲੱਖ 52 ਹਜ਼ਾਰ 991 ਨਵੇਂ ਕੇਸ, 2812…

ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਮੁਫਤ ਵੈਕਸੀਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਫੈਸਲੇ ਨਾਲ ਕੋਰੋਨਾ ਸੰਕਟ ਕਾਰਨ ਪਹਿਲਾਂ ਹੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਇਹ ਜਾਣਕਾਰੀ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਜਿੰਨੀ ਜਲਦੀ ਹੋ ਸਕੇ ਟੀਕਾ ਲਗਵਾਉਣ ਦੀ ਕੋਸ਼ਿਸ਼ ਕਰਾਂਗੇ

Coronavirus India: Anil Vij Says Haryana Not Harsh Like Arvind Kejriwal,  Will Provide Aid To All

Read More : ਕੋਰੋਨਾ ਦੀ ਜੰਗ ‘ਚ ਭਾਰਤ ਨੂੰ ਮਿਲੀ ਕਈ ਮੁਲਕਾਂ ਤੋਂ ਮਦਦ, ਅਮਰੀਕਾ ਨੇ ਕਿਹਾ...

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਣ ਦੀ ਮੁਹਿੰਮ 1 ਮਈ ਤੋਂ ਸ਼ੁਰੂ ਹੋ ਰਹੀ ਹੈ। ਲੋਕਾਂ ਨੂੰ ਦੋ ਘਰੇਲੂ ਟੀਕੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਦੀ ਕੀਮਤ ਕ੍ਰਮਵਾਰ 700 ਰੁਪਏ ਅਤੇ 1100 ਰੁਪਏ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਵੇਗੀ। ਰਾਜ ਸਰਕਾਰਾਂ ਲਈ ਇਸ ਦੀ ਕੀਮਤ 400 ਅਤੇ 600 ਰੁਪਏ ਹੈ।

Related Post