ਦਿੱਲੀ 'ਚ ਦਿਖਿਆ ਹਵਾ ਪ੍ਰਦੂਸ਼ਣ ਦਾ ਅਸਰ , 50 ਫੀਸਦੀ ਤੋਂ ਜ਼ਿਆਦਾ ਬੱਚਿਆਂ ਨੂੰ ਛਾਤੀ 'ਚ ਤਕਲੀਫ

By  Shanker Badra November 8th 2021 12:01 PM

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਦੀਵਾਲੀ ਤੋਂ ਬਾਅਦ ਵਧੇ ਹੋਏ ਹਵਾ ਪ੍ਰਦੂਸ਼ਣ ਦਾ ਅਸਰ ਦਿਖਾਈ ਦੇਣ ਲੱਗਾ ਹੈ। ਭਾਵੇਂ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਕੀਤੇ ਹਨ ਪਰ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਬਹੁਤੀ ਕਾਰਗਰ ਸਾਬਤ ਨਹੀਂ ਹੋ ਰਹੀਆਂ। ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਨਾਲ ਜੁੜੀ ਸਮੱਸਿਆ ਹੋਣ ਲੱਗੀ ਹੈ। ਹਵਾ ਪ੍ਰਦੂਸ਼ਣ ਦਾ ਅਸਰ ਬੱਚਿਆਂ ਦੀ ਸਿਹਤ 'ਤੇ ਸਭ ਤੋਂ ਵੱਧ ਦਿਖਾਈ ਦੇ ਰਿਹਾ ਹੈ। ਮਾਹਿਰਾਂ ਅਨੁਸਾਰ 50 ਫੀਸਦੀ ਤੋਂ ਵੱਧ ਬੱਚੇ ਛਾਤੀ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਦਿੱਲੀ 'ਚ ਦਿਖਿਆ ਹਵਾ ਪ੍ਰਦੂਸ਼ਣ ਦਾ ਅਸਰ , 50 ਫੀਸਦੀ ਤੋਂ ਜ਼ਿਆਦਾ ਬੱਚਿਆਂ ਨੂੰ ਛਾਤੀ 'ਚ ਤਕਲੀਫ

ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ਇੰਸਟੀਚਿਊਟ ਆਫ਼ ਚੈਸਟ ਸਰਜਰੀ ਦੇ ਚੇਅਰਮੈਨ ਡਾ: ਅਰਵਿੰਦ ਕੁਮਾਰ ਨੇ ਹਵਾ ਪ੍ਰਦੂਸ਼ਣ ਨੂੰ ਬੱਚਿਆਂ ਲਈ ਬਹੁਤ ਗੰਭੀਰ ਦੱਸਿਆ ਹੈ। ਉਨ੍ਹਾਂ ਬੱਚਿਆਂ 'ਤੇ ਹਵਾ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਨਵਰੀ ਤੱਕ ਦਿੱਲੀ ਦੀ ਆਬੋ ਹਵਾ ਵਿੱਚ ਧੂੰਆਂ ਲਗਾਤਾਰ ਬਣਿਆ ਰਹੇਗਾ।

ਦਿੱਲੀ 'ਚ ਦਿਖਿਆ ਹਵਾ ਪ੍ਰਦੂਸ਼ਣ ਦਾ ਅਸਰ , 50 ਫੀਸਦੀ ਤੋਂ ਜ਼ਿਆਦਾ ਬੱਚਿਆਂ ਨੂੰ ਛਾਤੀ 'ਚ ਤਕਲੀਫ

ਉਨ੍ਹਾਂ ਦੱਸਿਆ ਕਿ ‘ਲੰਗ ਕੇਅਰ ਫਾਊਂਡੇਸ਼ਨ’ ਵੱਲੋਂ ਕੀਤੇ ਗਏ ਅਧਿਐਨ ਤੋਂ ਪਤਾ ਚੱਲਦਾ ਹੈ ਕਿ 50 ਫੀਸਦੀ ਤੋਂ ਵੱਧ ਬੱਚਿਆਂ ਨੂੰ ਛਾਤੀ ਦੀ ਸਮੱਸਿਆ, 29 ਫੀਸਦੀ ਬੱਚਿਆਂ ਨੂੰ ਦਮਾ ਅਤੇ 40 ਫੀਸਦੀ ਬੱਚਿਆਂ ਨੂੰ ਮੋਟਾਪੇ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਜ਼ਿਆਦਾਤਰ ਬੱਚੇ ਛਾਤੀ ਨਾਲ ਸਬੰਧਤ ਸਮੱਸਿਆਵਾਂ ਅਤੇ ਸਾਹ ਲੈਣ ਵਿੱਚ ਤਕਲੀਫ਼ ਤੋਂ ਪੀੜਤ ਹਨ। ਹਵਾ ਪ੍ਰਦੂਸ਼ਣ ਉਨ੍ਹਾਂ ਦੀ ਸਿਹਤ 'ਤੇ ਬਹੁਤ ਜ਼ਿਆਦਾ ਪ੍ਰਭਾਵ ਪਾ ਰਿਹਾ ਹੈ।

ਦਿੱਲੀ 'ਚ ਦਿਖਿਆ ਹਵਾ ਪ੍ਰਦੂਸ਼ਣ ਦਾ ਅਸਰ , 50 ਫੀਸਦੀ ਤੋਂ ਜ਼ਿਆਦਾ ਬੱਚਿਆਂ ਨੂੰ ਛਾਤੀ 'ਚ ਤਕਲੀਫ

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਛਾਤੀ ਤੋਂ ਇਲਾਵਾ ਫੇਫੜੇ, ਦਿਲ, ਦਿਮਾਗ ਦੇ ਨਾਲ-ਨਾਲ ਹੋਰ ਕਈ ਤਰ੍ਹਾਂ ਦੇ ਅੰਗ ਵੀ ਪ੍ਰਦੂਸ਼ਣ ਕਾਰਨ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਮੋਗ ਟਾਵਰ ਲਗਾਉਣਾ ਲੋਕਾਂ ਦੇ ਪੈਸੇ ਦੀ ਬਰਬਾਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਨਾਲੋਂ ਜ਼ਿਆਦਾ ਲੋਕਾਂ ਦੀ ਮੌਤ ਹਵਾ ਪ੍ਰਦੂਸ਼ਣ ਕਾਰਨ ਹੋਈ ਹੈ ਪਰ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ। ਇਸ ਨੂੰ ਰੋਕਣ ਲਈ ਵੱਡੇ ਕਦਮ ਚੁੱਕਣੇ ਪੈਣਗੇ। ਦੱਸ ਦਈਏ ਕਿ ਦੀਵਾਲੀ ਤੋਂ ਬਾਅਦ ਦਿੱਲੀ 'ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਇਸ ਨੂੰ ਹਵਾ ਦੀ ਗੁਣਵੱਤਾ ਸੂਚੀ 'ਚ ਗੰਭੀਰ ਸ਼੍ਰੇਣੀ 'ਚ ਰੱਖਿਆ ਗਿਆ ਹੈ।

-PTCNews

Related Post