#Delhiviolence: ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼, ਦਿੱਲੀ ਹਿੰਸਾ 'ਚ ਹੁਣ ਤੱਕ 20 ਲੋਕਾਂ ਦੀ ਮੌਤ

By  Shanker Badra February 26th 2020 12:19 PM

#Delhiviolence: ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼, ਦਿੱਲੀ ਹਿੰਸਾ 'ਚ ਹੁਣ ਤੱਕ 20 ਲੋਕਾਂ ਦੀ ਮੌਤ:ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਸਮਰਥਨ ਕਰਨ ਵਾਲੇ ਅਤੇ ਵਿਰੋਧ ਕਰਨ ਵਾਲਿਆਂ ਨੇ ਉੱਤਰ-ਪੂਰਬੀ ਦਿੱਲੀ ਨੂੰ ਹਿੰਸਾ ਦੀ ਅੱਗ 'ਚ ਸਾੜ ਦਿੱਤਾ ਹੈ। ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋ ਗਈ ਹੈ। ਗੁਰੂ ਤੇਗ ਬਹਾਦਰ ਹਸਪਤਾਲ ਨੇ ਪੰਜ ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

#Delhiviolence: ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼, ਦਿੱਲੀ ਹਿੰਸਾ 'ਚ ਹੁਣ ਤੱਕ 20 ਲੋਕਾਂ ਦੀ ਮੌਤ

ਦਿੱਲੀ 'ਚ ਐਤਵਾਰ ਤੋਂ ਸ਼ੁਰੂ ਹੋਈ ਹਿੰਸਾ 'ਚ ਹੁਣ ਤੱਕ 189 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚ ਲਗਭਗ 56 ਪੁਲਿਸ ਮੁਲਾਜ਼ਮ ਸ਼ਾਮਲ ਹਨ। ਨਾਗਰਿਕਤਾ ਸੋਧ ਕਾਨੂੰਨ ਦੇ ਕਾਰਨ ਉੱਤਰ-ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ, ਬਾਬਰਪੁਰ ਅਤੇ ਚਾਂਦਬਾਗ 'ਚ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਲਗਾਤਾਰ ਹਿੰਸਾ ਹੋਈ, ਜਿਸ ਕਾਰਨ ਪ੍ਰਸ਼ਾਸਨ ਨੇ ਧਾਰਾ 144 ਲਗਾ ਦਿੱਤੀ ਹੈ ਅਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।

#Delhiviolence: ‘Shoot-at-sight’ orders in place, northeast border security tightened, schools to stay shut #Delhiviolence: ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼, ਦਿੱਲੀ ਹਿੰਸਾ 'ਚ ਹੁਣ ਤੱਕ 20 ਲੋਕਾਂ ਦੀ ਮੌਤ

ਅੱਜ ਇਸ ਮਾਮਲੇ ਬਾਰੇ ਸੁਪਰੀਮ ਕੋਰਟ ਅਤੇ ਹਾਈਕੋਰਟ ਵਿੱਚ ਵੱਖਰੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ ਇਸ ਹਿੰਸਾ ਦੇ ਮੱਦੇਨਜ਼ਰ ਉੱਤਰ-ਪੂਰਬੀ ਦਿੱਲੀ ਦੀ ਪੁਲਿਸ ਨੇ ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਿੱਲੀ ਪੁਲਿਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਦਿੱਲੀ ਹਿੰਸਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਅਤੇ ਜਲਦੀ ਤੋਂ ਜਲਦੀ ਸ਼ਾਂਤੀ ਬਹਾਲ ਕਰਨ ਦੀ ਮੰਗ ਕਰ ਰਹੇ ਲੋਕਾਂ ਨੂੰ ਹਟਾ ਦਿੱਤਾ ਹੈ। ਕੇਜਰੀਵਾਲ ਦੇ ਘਰ ਦੇ ਬਾਹਰ ਵਿਦਿਆਰਥੀਆਂ 'ਤੇ ਵਾਟਰ ਕੈਨਨਾਂ ਦੀ ਵਰਤੋਂ ਕੀਤੀ ਗਈ ਹੈ।

#Delhiviolence: ‘Shoot-at-sight’ orders in place, northeast border security tightened, schools to stay shut #Delhiviolence: ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼, ਦਿੱਲੀ ਹਿੰਸਾ 'ਚ ਹੁਣ ਤੱਕ 20 ਲੋਕਾਂ ਦੀ ਮੌਤ

ਸੀਏਏ ਨੂੰ ਲੈ ਕੇ ਦਿੱਲੀ ਦੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ । ਇਸ ਹਿੰਸਾ 'ਤੇ ਜਲਦ ਤੋਂ ਜਲਦ ਕਾਬੂ ਪਾਉਣ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਦੇਰ ਰਾਤ ਸਿਲਮਪੁਰ ਪਹੁੰਚੇ। ਜਿੱਥੇ ਡੋਭਾਲ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਸੀਲਮਪੁਰ ਸਥਿਤ ਉੱਤਰ-ਪੂਰਬੀ ਪੁਲਿਸ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਤਕਰੀਬਨ ਇੱਕ ਘੰਟੇ ਲਈ ਪੁਲਿਸ ਕਮਿਸ਼ਨਰ ਸਣੇ ਹੋਰ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਅਜੀਤ ਡੋਭਾਲ ਸੀਲਮਪੁਰ ਤੋਂ ਰਵਾਨਾ ਹੋਏ।

#Delhiviolence: ‘Shoot-at-sight’ orders in place, northeast border security tightened, schools to stay shut #Delhiviolence: ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼, ਦਿੱਲੀ ਹਿੰਸਾ 'ਚ ਹੁਣ ਤੱਕ 20 ਲੋਕਾਂ ਦੀ ਮੌਤ

ਦਿੱਲੀ ਵਿੱਚ ਹਿੰਸਾ ਕਾਰਨ ਤਣਾਅ ਭਰੇ ਮਾਹੌਲ ਦੇ ਮੱਦੇਨਜ਼ਰ ਗਾਜ਼ੀਆਬਾਦ ਵਿੱਚ ਪ੍ਰਸ਼ਾਸਨ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਦਿੱਲੀ ਹਿੰਸਾ ਬਾਰੇ ਜਾਣਕਾਰੀ ਦਿੰਦਿਆਂ ਗਾਜ਼ੀਆਬਾਦ ਦੇ ਡੀਐਮ ਅਜੇ ਸ਼ੰਕਰ ਪਾਂਡੇ ਨੇ ਦੱਸਿਆ ਕਿ ਉੱਤਰ-ਪੂਰਬੀ ਦਿੱਲੀ ਤੋਂ ਗਾਜ਼ੀਆਬਾਦ ਜਾਣ ਵਾਲੀਆਂ 3 ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।ਉੱਤਰ-ਪੂਰਬੀ ਜ਼ਿਲ੍ਹੇ ਦੇ ਸਕੂਲ ਬੁੱਧਵਾਰ ਨੂੰ ਬੰਦ ਰਹਿਣਗੇ। ਦਿੱਲੀ ਸਰਕਾਰ ਨੇ ਘਰੇਲੂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

-PTCNews

Related Post